05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਨਾਨਕ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 4 ਸਤੰਬਰ (ਦਵਿੰਦਰ ਪਾਲ ਸਿੰਘ)- ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਂਆਵਾਲਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਵਿਖੇ ਵਿਦਿਆਰਥੀਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਦੇ ਉਦੇਸ਼ ਨਾਲ ਪ੍ਰਤਿਭਾ ਖੋਜ ਮੁਕਾਬਲਿਆਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ, ਸਾਹਿੱਤਕ, ਨਾਟਕੀ ਤੇ ਲਲਿਤ ਕਲਾਵਾਂ ਦੀਆਂ ਵੰਨਗੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 05-09-2026
ਫ਼ਿਰੋਜ਼ਪੁਰ, 4 ਸਤੰਬਰ (ਦਵਿੰਦਰ ਪਾਲ ਸਿੰਘ)- ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਂਆਵਾਲਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਵਿਖੇ ਵਿਦਿਆਰਥੀਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਦੇ ਉਦੇਸ਼ ਨਾਲ ਪ੍ਰਤਿਭਾ ਖੋਜ ਮੁਕਾਬਲਿਆਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ, ਸਾਹਿੱਤਕ, ਨਾਟਕੀ ਤੇ ਲਲਿਤ ਕਲਾਵਾਂ ਦੀਆਂ ਵੰਨਗੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਵੰਨਗੀਆਂ ਨੇ ਸਮਾਗਮ ਨੂੰ ਰੋਚਕ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ। ਕਾਲਜ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅ ਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਸੱਭਿਆਚਾਰਕ ਤੇ ਸਾਹਿੱਤਕ ਮੁਕਾਬਲੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਬੇਹੱਦ ਸਾਰਥਕ ਤੇ ਮਹੱਤਵਪੂਰਨ ਸਾਬਤ ਹੁੰਦੇ ਹਨ। ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੱਭਿਆਚਾਰਕ ਅਤੇ ਸਾਹਿੱਤਕ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਸੰਘਾ, ਡਾਇਰੈਕਟਰ ਸਤੀਸ਼ ਕੁਮਾਰ ਗੁਪਤਾ, ਮੈਡਮ ਇੰਦੂ ਗੁਪਤਾ, ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਅਮਲਾ ਅਤੇ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਿਸ਼ਤੇਦਾਰ ਬਣ ਕੇ ਫ਼ੋਨ ਕੀਤਾ, ਵਟਸਐਪ ’ਤੇ ਭੇਜੀ ਜਾਅਲੀ ਰਸੀਦ, 1 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਛੇਵੇਂ ਦਿਨ ਮੱਖੂ ਗੇਟ ਲਿੰਕ ਸੜਕ ਦੀ ਕਰਵਾਈ ਗਈ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।