05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਸਰਕਾਰ ਵਲੋਂ ਮਿਆਰੀ ਸਿੱਖਿਆ ਦੇਣ ਦੇ ਉਪਰਾਲੇ ਨੂੰ ਵਿਭਾਗ ਹੀ ਲਾ ਰਿਹਾ ਖੋਰਾ ਕਰਮੂਵਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਪੂਰੀਆਂ ਕਿਤਾਬਾਂ ਤੇ ਵਰਦੀਆਂ ਨਹੀਂ ਮਿਲੀਆਂ

ਕੁੱਲਗੜ੍ਹੀ, 4 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਫ਼ੰਡਾਂ ਵਿਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ, ਪਰ ਇਸ ਦੇ ਉਲਟ ਜਿਲ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਕਰਮੂੰਵਾਲਾ ਦੇ ਸਰਕਾਰੀ ਹਾਈ ਸਕੂਲ ਮੁਲਾਜ਼ਮ ਹੀ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਭੇਜੇ ਫ਼ੰਡਾਂ ਦੀ ਯੋਗ ਵਰਤੋਂ ਨਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਰਹੇ ਹਨ। ਇਮਤਿਹਾਨ ਆਉਣ ਵਾਲੇ ਹਨ ਪਰ ਇਸ ਸਕੂਲ ’ਚ ਹੁਣ ਤੱਕ ਚਾਲੂ ਵਿੱਦਿਅਕ ਸੈਸ਼ਨ ਦੀਆਂ ਕਿਤਾਬਾਂ ਅਤੇ ਵਰਦੀਆਂ ਵਿਦਿਆਰਥੀਆਂ ਨੂੰ ਪੂਰੀਆਂ ਨਹੀਂ ਵੰਡੀਆਂ ਗਈਆਂ ਹਨ।

ਸਰਕਾਰੀ ਹਾਈ ਸਕੂਲ ਕਰਮੂ ਵਾਲਾ ਦੀ ਇਮਾਰਤ ਦਾ ਬਾਹਰੀ ਦਿ੍ਸ਼। ਤਸਵੀਰ-ਸੁਖਜਿੰਦਰ ਸਿੰਘ ਸੰਧੂ 05-09-2026
ਕੁੱਲਗੜ੍ਹੀ, 4 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਫ਼ੰਡਾਂ ਵਿਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ, ਪਰ ਇਸ ਦੇ ਉਲਟ ਜਿਲ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਕਰਮੂੰਵਾਲਾ ਦੇ ਸਰਕਾਰੀ ਹਾਈ ਸਕੂਲ ਮੁਲਾਜ਼ਮ ਹੀ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਭੇਜੇ ਫ਼ੰਡਾਂ ਦੀ ਯੋਗ ਵਰਤੋਂ ਨਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਰਹੇ ਹਨ। ਇਮਤਿਹਾਨ ਆਉਣ ਵਾਲੇ ਹਨ ਪਰ ਇਸ ਸਕੂਲ ’ਚ ਹੁਣ ਤੱਕ ਚਾਲੂ ਵਿੱਦਿਅਕ ਸੈਸ਼ਨ ਦੀਆਂ ਕਿਤਾਬਾਂ ਅਤੇ ਵਰਦੀਆਂ ਵਿਦਿਆਰਥੀਆਂ ਨੂੰ ਪੂਰੀਆਂ ਨਹੀਂ ਵੰਡੀਆਂ ਗਈਆਂ ਹਨ। ਇਸ ਸਬੰਧੀ ਸਕੂਲ ਦੀ ਹੀ ਇਕ ਅਧਿਆਪਕਾ ਹਰਪ੍ਰੀਤ ਕੌਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਦੇ ਮਾਮਲਾ ਉਜਾਗਰ ਕੀਤਾ ਗਿਆ ਹੈ। ਹਰਪ੍ਰੀਤ ਕੌਰ ਵਲੋਂ ਦਿੱਤੀ ਸ਼ਿਕਾਇਤ ਅਨੁਸਾਰ ਸਕੂਲ ਇੰਚਾਰਜ ਮਨੋਜ ਕੁਮਾਰ ਇਸ ਸਮੇਂ ਐੱਸ.ਆਈ.ਆਰ.ਦੀ ਡਿਊਟੀ ’ਤੇ ਹਨ ਅਤੇ ਸਕੂਲ ਦਾ ਚਾਰਜ ਉਨ੍ਹਾਂ (ਹਰਪ੍ਰੀਤ ਕੌਰ) ਕੋਲ ਹੈ। ਜਦੋਂ ਉਨ੍ਹਾਂ ਵਲੋਂ ਸਕੂਲ ਦਾ ਰਿਕਾਰਡ ਚੈੱਕ ਕੀਤਾ ਗਿਆ ਤਾਂ ਇਹ ਵੱਡੀ ਲਾਪਰਵਾਹੀ ਸਾਹਮਣੇ ਆਈ। ਉਨ੍ਹਾਂ ਨੇ ਇਸ ਦੀ ਸੂਚਨਾ ਡੀ.ਡੀ.ਓ. ਗੁਰਪ੍ਰੀਤ ਸਿੰਘ ਨੂੰ ਦਿੱਤੀ ਤਾਂ ਉਨਾਂ ਖ਼ੁਦ ਸਕੂਲ ਪਹੁੰਚ ਕੇ ਸਟੋਰ ਖੁਲ੍ਹਵਾਇਆ ਗਿਆ ਤਾਂ ਕੁਝ ਕਿਤਾਬਾਂ ਬੋਰੀਆਂ ਵਿਚ ਬੰਨ੍ਹ ਕੇ ਸੁੱਟੀਆਂ ਹੋਈਆਂ ਮਿਲੀਆਂ ਜਿਨ੍ਹਾਂ ਨੂੰ ਕੱਢ ਕੇ ਬੱਚਿਆਂ ਵਿੱਚ ਵੰਡਿਆ ਗਿਆ ਪਰ ਫਿਰ ਵੀ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਕਿਤਾਬਾਂ ਪੂਰੀਆਂ ਨਹੀਂ ਹੋਈਆਂ। ਹਰਪ੍ਰੀਤ ਕੌਰ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਬਲਾਕ ਦਫ਼ਤਰ ਘੱਲ ਖ਼ੁਰਦ ਵਿਖੇ ਜਾਣਕਾਰੀ ਲਈ ਗਈ ਤਾਂ ਉੱਥੋਂ ਜਵਾਬ ਮਿਲਿਆ ਕਿ ਸਕੂਲ ਮੁਖੀ ਮਨੋਜ ਕੁਮਾਰ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਾਰੀਆਂ ਕਿਤਾਬਾਂ ਲੈ ਗਏ ਸਨ। ਅਧਿਆਪਕਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਗਈ ਹੈ ਕਿ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਜਲਦ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੀਲਾ ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਕੂਲ ਮੁਖੀ ਮਨੋਜ ਕੁਮਾਰ ਨੂੰ ਬੁਲਾ ਲਿਆ ਗਿਆ ਹੈ ਤੇ ਉਸ ਤੋਂ ਲਿਖਤੀ ਪੱਖ ਮੰਗਿਆ ਗਿਆ ਹੈ। ਇੱਥੇ ਵਿਚਾਰਨਾ ਬਣਦਾ ਹੈ ਕਿ ਜਿਨ੍ਹਾਂ ਬੱਚਿਆਂ ਨੂੰ ਹਾਲੇ ਤੱਕ ਕਿਤਾਬਾਂ ਹੀ ਨਹੀਂ ਮਿਲੀਆਂ, ਉਹ ਆਪਣਾ ਸਿਲੇਬਸ ਕਿਵੇਂ ਪੂਰਾ ਕਰ ਪੇਪਰਾਂ ਦੀ ਤਿਆਰੀ ਕਿਵੇਂ ਕਰਨਗੇ ਵਿਦਿਆਰਥੀਆਂ ਦੀਆਂ ਵਰਦੀਆਂ ਲਈ ਸਕੂਲਾਂ ਨੂੰ ਵਿਭਾਗ ਵਲੋਂ ਬਕਾਇਦਾ ਗਰਾਂਟ ਆਉਂਦੀ ਹੈ, ਫਿਰ ਵੀ ਬੱਚੇ ਵਰਦੀਆਂ ਤੋਂ ਵਾਂਝੇ ਕੋਈ ਰਹਿ ਗਏ ਹਨ। ਵਿਦਿਆਰਥੀਆਂ ਦੇ ਨਾਲ ਹੋਏ ਇਸ ਖਿਲਵਾੜ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਿੰਨਾ ਕ ਸਟੈਂਡ ਲੈਂਦੇ ਹਨ ਜੇਕਰ ਕਿਸੇ ਅਧਿਆਪਕ ਦਾ ਦੋਸ਼ ਸਾਹਮਣੇ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਢੁਕਵੀਂ ਵਿਭਾਗੀ ਕਾਰਵਾਈ ਕਰਦੇ ਹਨ ਜਾਂ ਆਮ ਵਰਤਾਰੇ ਦੀ ਤਰ੍ਹਾਂ ਇਹ ਮਾਮਲਾ ਵੀ ਜਾਂਚ ਦਾ ਹਵਾਲਾ ਚੱਲਦਿਆਂ ਠੰਢੇ ਬਸਤੇ ਵਿੱਚ ਪਾਇਆ ਜਾਏਗਾ । ਵਿਦਿਆਰਥੀਆਂ ਦੇ ਮਾਪਿਆਂ ਦੀ ਮੁੱਖ ਮੰਤਰੀ ਪੰਜਾਬ , ਸਿੱਖਿਆ ਮੰਤਰੀ ਪੰਜਾਬ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਹੈ ਇਸ ਦੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਜੇਕਰ ਕਿਸੇ ਦਾ ਵੀ ਦੋਸ਼ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਤੇ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਧਿਆਪਕ ਆਪਣੇ ਸਕੂਲ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਤੋਂ ਪਹਿਲਾਂ ਸੋ ਵਾਰ ਸੋਚੇ।
ਪਿਛਲੀ ਖ਼ਬਰ ਵਿਦੇਸ਼ ਪੜ੍ਹਾਈ ਲਈ ਲਿਆ ਲੱਖਾਂ ਦਾ ਸਿੱਖਿਆ ਕਰਜ਼ਾ, ਨਾ ਵਿਦੇਸ਼ ਗਈ ਨਾ ਪੈਸਾ ਵਾਪਸ ਕੀਤਾ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ 17 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।