ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ’ਚ ਸਰਗਰਮੀਆਂ ਤੇਜ਼
ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ-2026 ਨੂੰ ਲੈ ਕੇ ਫ਼ਿਰੋਜ਼ਪੁਰ ਦੇ ਉੱਘੇ ਤੇ ਸੀਨੀਅਰ ਵਕੀਲ ਐਡਵੋਕੇਟ ਮੇਹਰ ਸਿੰਘ ਮੱਲ ਪਿੰਡ ਦੁਲਚੀ ਕੇ ਦਾ ਨਾਮ ਰਜਿਸਟਰਡ ਗ੍ਰੈਜੂਏਟ ਹਲਕੇ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਦੇ ਸਮਰਥਕਾਂ ਵਲੋਂ ਗ੍ਰੈਜੂਏਟ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿਚ ਪਹਿਲੀ ਪਸੰਦ ਦੀ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਫ਼
ਫ਼ਿਰੋਜ਼ਪੁਰ ਦੇ ਉੱਘੇ ਤੇ ਸੀਨੀਅਰ ਵਕੀਲ ਐਡਵੋਕੇਟ ਮੇਹਰ ਸਿੰਘ ਮੱਲ। ਅਜੀਤ ਤਸਵੀਰ
05-09-2026
ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ-2026 ਨੂੰ ਲੈ ਕੇ ਫ਼ਿਰੋਜ਼ਪੁਰ ਦੇ ਉੱਘੇ ਤੇ ਸੀਨੀਅਰ ਵਕੀਲ ਐਡਵੋਕੇਟ ਮੇਹਰ ਸਿੰਘ ਮੱਲ ਪਿੰਡ ਦੁਲਚੀ ਕੇ ਦਾ ਨਾਮ ਰਜਿਸਟਰਡ ਗ੍ਰੈਜੂਏਟ ਹਲਕੇ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਦੇ ਸਮਰਥਕਾਂ ਵਲੋਂ ਗ੍ਰੈਜੂਏਟ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿਚ ਪਹਿਲੀ ਪਸੰਦ ਦੀ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਚੋਣਕ੍ਰਮ ਅੰਕ 27 ਦੱਸਿਆ ਗਿਆ ਹੈ। ਚੋਣ ਪ੍ਰੋਗਰਾਮ ਮੁਤਾਬਿਕ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਵੋਟਿੰਗ 20 ਸਤੰਬਰ 2026 ਦਿਨ ਐਤਵਾਰ ਨੂੰ ਹੋਣੀ ਹੈ। ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਦੌਰਾਨ ਰਜਿਸਟਰਡ ਗ੍ਰੈਜੂਏਟ ਹਲਕੇ ਨਾਲ ਸਬੰਧਿਤ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਐਡਵੋਕੇਟ ਮੇਹਰ ਸਿੰਘ ਮੱਲ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਉਮੀਦਵਾਰੀ ਨੂੰ ਲੈ ਕੇ ਵੱਖ-ਵੱਖ ਗ੍ਰੈਜੂਏਟ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਸਮਰਥਕਾਂ ਅਨੁਸਾਰ ਉਹ ਕਿਸੇ ਸਿਆਸੀ ਪਾਰਟੀ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਨਹੀਂ ਹਨ ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਉਨ੍ਹਾਂ ਵਲੋਂ ਸਿੱਖਿਆ ਨੌਜਵਾਨਾਂ ਤੇ ਗ੍ਰੈਜੂਏਟ ਵਰਗ ਨਾਲ ਜੁੜੇ ਮਸਲਿਆਂ ਨੂੰ ਚੋਣ ਚਰਚਾ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਵਲੋਂ ਉੱਚ ਸਿੱਖਿਆ ਵਿਚ ਰੁਜ਼ਗਾਰ ਮੁਖੀ ਤੇ ਹੁਨਰ-ਅਧਾਰਿਤ ਪਾਠਕ੍ਰਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਕਾਨੂੰਨ, ਖੇਤੀਬਾੜੀ ਤਕਨਾਲੋਜੀ ਤੇ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਨਾਲ ਸਬੰਧਿਤ ਵਿਸ਼ਿਆਂ ਨੂੰ ਮਹੱਤਵ ਦੇਣ ਦੀ ਗੱਲ ਕੀਤੀ ਗਈ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਸਰਹੱਦੀ ਤੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵਧੇਰੇ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਅਨੁਸਾਰ ਯੂਨੀਵਰਸਿਟੀ ਪੱਧਰ ’ਤੇ ਵਿਦਿਆਰਥੀਆਂ ਤੇ ਗ੍ਰੈਜੂਏਟ ਵਰਗ ਨਾਲ ਜੁੜੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਚੋਣ ਦਾ ਇਕ ਅਹਿਮ ਮੁੱਦਾ ਹੈ। ਸੈਨੇਟ ਚੋਣਾਂ ਦੇ ਮੱਦੇਨਜ਼ਰ ਹੁਣ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੇ-ਆਪਣੇ ਮੁੱਦਿਆਂ ਤੇ ਵਿਚਾਰਾਂ ਨੂੰ ਵੋਟਰਾਂ ਤੱਕ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। 20 ਸਤੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਬਾਅਦ ਹੀ ਉਮੀਦਵਾਰਾਂ ਦੀ ਚੋਣੀ ਸਥਿਤੀ ਸਪਸ਼ਟ ਹੋਵੇਗੀ।