08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਮ ਨਾਗਰਿਕਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਦੀ ਥਰਡ ਡਿਗਰੀ ਦੀ ਵਰਤੋਂ ਬੇਹੱਦ ਨਿੰਦਣਯੋਗ - ਬੀਬੀ ਰਾਜਵਿੰਦਰ ਕੌਰ ਸਿਆਲ

ਫ਼ਿਰੋਜ਼ਪੁਰ,7 ਸਤੰਬਰ (ਸੁਖਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਭਾਜਪਾ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਥਰਡ ਡਿਗਰੀ ਦੀ ਵਰਤੋਂ ਅਤੇ ਜ਼ਿਆਦਤੀਆਂ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮੋਹਨਜੀਤ ਸਿੰਘ ਸਿੱਧੂ ਨਾਲ ਵਾਪਰੀ ਕਥਿਤ ਪੁਲਿਸ ਤਸ਼ੱਦਦ ਦੀ ਘਟਨਾ ਨੇ ਪੰਜਾਬ ਪੁਲਿਸ ਦੇ ਕੰਮਕਾਜ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਅਜੀਤ ਡੈਸਕ 08-09-2026
ਫ਼ਿਰੋਜ਼ਪੁਰ,7 ਸਤੰਬਰ (ਸੁਖਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਭਾਜਪਾ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਥਰਡ ਡਿਗਰੀ ਦੀ ਵਰਤੋਂ ਅਤੇ ਜ਼ਿਆਦਤੀਆਂ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮੋਹਨਜੀਤ ਸਿੰਘ ਸਿੱਧੂ ਨਾਲ ਵਾਪਰੀ ਕਥਿਤ ਪੁਲਿਸ ਤਸ਼ੱਦਦ ਦੀ ਘਟਨਾ ਨੇ ਪੰਜਾਬ ਪੁਲਿਸ ਦੇ ਕੰਮਕਾਜ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਦਬਾਉਣ ਦੀ ਬਜਾਏ ਪਾਰਦਰਸ਼ੀ ਤੇ ਨਿਰਪੱਖ ਜਾਂਚ ਕਰਵਾਏ। ਬੀਬੀ ਸਿਆਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਸ਼ਿਆਂ, ਗੈਂਗਸਟਰਾਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਮਾਫੀਆ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਪਰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਆਮ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ, ਕਿਸਾਨ ਮੋਰਚਾ ਭਾਜਪਾ ਆਗੂ ਜ਼ੋਰਾਵਰ ਸਿੰਘ ਤੋਂ ਇਲਾਵਾ ਪਵਨ ਕੁਮਾਰ ਮੁਦਕੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਹੁੰ ਚੁੱਕਣ ਤੋਂ ਪਹਿਲਾਂ ਹੀ ਲੱਗੀ ਬ੍ਰੇਕ, ਐੱਸ.ਆਈ.ਆਰ. ਦੀ ਵੀਡੀਓ ਕਾਨਫਰੰਸ ਕਾਰਨ ਭਾਜਪਾ ਦੇ 16 ਕੌਂਸਲਰਾਂ ਦਾ ਸਮਾਗਮ... ਅਗਲੀ ਖ਼ਬਰ ਯੂ . ਕੇ. ਗਈ ਕੋਮਲਪ੍ਰੀਤ ਕੌਰ ਸੰਬੰਧੀ ਸਹੁਰਾ ਪਰਿਵਾਰ ਨੇ ਲਾਏ ਗੰਭੀਰ ਦੋਸ਼ ਪਰਿਵਾਰ ਦਾ ਦਾਅਵਾ-ਲੜਕੀ ਨੇ ਪਤੀ ਤੋਂ ਵੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।