09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਿਸ਼ਾਨੇਬਾਜ਼ੀ ’ਚ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਗੁਰਵੰਸ਼ਬੀਰ ਨੇ ਗੱਡੇ ਜਿੱਤ ਦੇ ਝੰਡੇ

ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਵੰਸ਼ਬੀਰ ਸਿੰਘ ਨੇ 28ਵੀਂ ਆਲ ਇੰਡੀਆ ਕੇ. ਐੱਸ.

ਅਜੀਤ ਡੈਸਕ 09-09-2026
ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਵੰਸ਼ਬੀਰ ਸਿੰਘ ਨੇ 28ਵੀਂ ਆਲ ਇੰਡੀਆ ਕੇ.ਐੱਸ.ਐੱਸ. ਨਿਸ਼ਾਨੇਬਾਜ਼ੀ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਰੁਚੀ ਪਾਂਡੇ ਨੇ ਦੱਸਿਆ ਕਿ ਗੁਰਵੰਸ਼ਬੀਰ ਦੀ ਇਸ ਪ੍ਰਾਪਤੀ ਪਿੱਛੇ ਉਸ ਦੀ ਨਿਰੰਤਰ ਮਿਹਨਤ, ਨਿਯਮਤ ਅਭਿਆਸ ਅਤੇ ਨਿਸ਼ਾਨੇਬਾਜ਼ੀ ਪ੍ਰਤੀ ਸਮਰਪਣ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਉੱਚ ਪੱਧਰੀ ਪ੍ਰਦਰਸ਼ਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਗੁਰਵੰਸ਼ਬੀਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਸਮੂਹ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰੁਚੀ ਪਾਂਡੇ ਨੇ ਕਿਹਾ ਕਿ ਗੁਰਵੰਸ਼ਬੀਰ ਦੀ ਇਹ ਉਪਲਬਧੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਵੀ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਪਿੰਡ ਕੁਟੀ ’ਚ ਹੋਈ ਮੀਟਿੰਗ ਅਗਲੀ ਖ਼ਬਰ ਦੂਜੇ ਦਿਨ ਬਲਾਕ ਫ਼ਿਰੋਜ਼ਪੁਰ ਅਤੇ ਮਮਦੋਟ ’ਚ ਅਥਲੈਟਿਕਸ, ਵਾਲੀਬਾਲ, ਖੋ-ਖੋ, ਸ਼ਾਟਪੁੱਟ ਅਤੇ ਕਬੱਡੀ ਦੇ ਫਸਵੇਂ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।