09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

2 ਘਰਾਂ ’ਚ ਦਾਖ਼ਲ ਹੋਣ ਦੀ ਕੋਸ਼ਿਸ਼, ਘਰ ਵਾਲਿਆਂ ਦੇ ਜਾਗਣ ਕਾਰਨ ਚੋਰਾਂ ਨੂੰ ਮੁੜਨਾ ਪਿਆ ਬੇਰੰਗ

ਗੋਲੂ ਕਾ ਮੋੜ, 8 (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਕਸਬੇ ਅਤੇ ਇਲਾਕੇ ਦੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਅਤੇ ਚੋਰੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਕਥਿਤ ਤੌਰ ’ਤੇ ਕੁਝ ਵਿਅਕਤੀਆਂ ਵਲੋਂ ਦੋ ਘਰਾਂ ਵਿਚ ਦਾਖ਼ਲ ਹੋ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਘਰਾਂ ਵਿਚ ਮੌਜੂਦ ਲੋਕਾਂ ਦੇ ਜਾਗ ਪੈਣ ਕਾਰਨ ਉਨ੍ਹਾਂ ਨੂੰ ਬਿਨਾਂ ਕਿਸੇ ਵਾਰਦਾਤ ਨੂੰ ਅੰਜਾਮ ਦਿੱਤੇ ਹੀ ਬੇਰੰਗ ਵਾਪਸ ਮੁੜਨਾ ਪਿਆ।

ਘਰ ਵਿਚ ਦਾਖ਼ਲ ਹੋਏ ਸ਼ੱਕੀ ਵਿਅਕਤੀਆਂ ਦੀ ਸੀ.ਸੀ.ਟੀ.ਵੀ ਕੈਮਰਿਆ ਵਿਚ ਕੈਦ ਫੁਟੇਜ। ਅਜੀਤ ਤਸਵੀਰ 09-09-2026
ਗੋਲੂ ਕਾ ਮੋੜ, 8 (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਕਸਬੇ ਅਤੇ ਇਲਾਕੇ ਦੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਅਤੇ ਚੋਰੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਕਥਿਤ ਤੌਰ ’ਤੇ ਕੁਝ ਵਿਅਕਤੀਆਂ ਵਲੋਂ ਦੋ ਘਰਾਂ ਵਿਚ ਦਾਖ਼ਲ ਹੋ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਘਰਾਂ ਵਿਚ ਮੌਜੂਦ ਲੋਕਾਂ ਦੇ ਜਾਗ ਪੈਣ ਕਾਰਨ ਉਨ੍ਹਾਂ ਨੂੰ ਬਿਨਾਂ ਕਿਸੇ ਵਾਰਦਾਤ ਨੂੰ ਅੰਜਾਮ ਦਿੱਤੇ ਹੀ ਬੇਰੰਗ ਵਾਪਸ ਮੁੜਨਾ ਪਿਆ। ਜਾਣਕਾਰੀ ਅਨੁਸਾਰ ਰਾਤ ਸਮੇਂ ਕੁਝ ਸ਼ੱਕੀ ਵਿਅਕਤੀ ਦੋ ਘਰਾਂ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਘਰਾਂ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਜਦੋਂ ਕੁਝ ਆਵਾਜ਼ਾਂ ਸੁਣਾਈ ਦਿੱਤੀਆਂ ਤਾਂ ਉਹ ਜਾਗ ਪਏ। ਘਰ ਵਾਲਿਆਂ ਦੇ ਜਾਗਣ ਦਾ ਪਤਾ ਲੱਗਦਿਆਂ ਹੀ ਕਥਿਤ ਚੋਰ ਮੌਕੇ ਤੋਂ ਫਰਾਰ ਹੋ ਗਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਿਚ ਕਾਮਯਾਬ ਨਹੀਂ ਹੋ ਸਕੇ। ਇਸ ਸਾਰੀ ਘਟਨਾ ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕਥਿਤ ਚੋਰਾਂ ਦੀਆਂ ਗਤੀਵਿਧੀਆਂ ਕੈਦ ਹੋ ਗਈਆਂ। ਇਨ੍ਹਾਂ ਕੈਮਰਿਆਂ ਦੀ ਫੁਟੇਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿਚ ਇਸ ਘਟਨਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ। ਵੀਡੀਓ ਵਿਚ ਦਿਖਾਈ ਦੇ ਰਹੇ ਵਿਅਕਤੀਆਂ ਦੀ ਪਛਾਣ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਰਾਤ ਸਮੇਂ ਸ਼ੱਕੀ ਵਿਅਕਤੀਆਂ ਦੀ ਆਵਾਜਾਈ ਕਾਰਨ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਜਾਗ ਕੇ ਆਪਣੇ ਘਰਾਂ ਦੀ ਰਾਖੀ ਕਰਨ ਲਈ ਮਜਬੂਰ ਹਨ। ਸਮੂਹ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੋਲੂ ਕਾ ਮੋੜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ। ਇਹ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਕਲਮ ਛੋੜ-ਕੰਪਿਊਟਰ ਬੰਦ ਹੜਤਾਲ ਦੌਰਾਨ ਸੈਂਕੜੇ ਮੁਲਾਜ਼ਮ ਉੱਤਰੇ ਸੜਕਾਂ ’ਤੇ ਅਗਲੀ ਖ਼ਬਰ ਜ਼ਿਲ੍ਹਾ ਕੋਰਟ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਲਗਾਈਆਂ ਟਾਈਲਾਂ ਦਾ ਵਿਧਾਇਕ ਭੁੱਲਰ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।