11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਪ੍ਰੀਤ ਸਿੰਘ ਸੇਖੋਂ ਦੀ ‘ਆਪ’ ਵਿਚ ਸ਼ਮੂਲੀਅਤ ਨਾਲ ਜ਼ੀਰਾ ਹਲਕੇ ਦੇ ਬਦਲੇ ਸਮੀਕਰਨ -ਭਾਈ ਜਸਪਾਲ ਸਿੰਘ

ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ)- ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋ ਵਲੋਂ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜੀਰਾ ਵਿਧਾਨ ਸਭਾ ਹਲਕੇ ਦੇ ਸਮੀਕਰਨ ਬਦਲ ਗਏ ਹਨ ਤੇ ਦਿਨੋ ਦਿਨ ਸੇਖੋਂ ਦੇ ਕਾਫਲੇ ਵਿਚ ਵਾਧਾ ਹੋ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 11-09-2026
ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ)- ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋ ਵਲੋਂ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜੀਰਾ ਵਿਧਾਨ ਸਭਾ ਹਲਕੇ ਦੇ ਸਮੀਕਰਨ ਬਦਲ ਗਏ ਹਨ ਤੇ ਦਿਨੋ ਦਿਨ ਸੇਖੋਂ ਦੇ ਕਾਫਲੇ ਵਿਚ ਵਾਧਾ ਹੋ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਗੁਰਪ੍ਰੀਤ ਸਿੰਘ ਸੇਖੋਂ ਨੂੰ ਜਨਤਾ ਦਾ ਪਿਆਰ ਮਿਲ ਰਿਹਾ ਹੈ ਤੇ ਲੋਕ ਧੜਾ-ਧੜ ਉਹਨਾਂ ਦੇ ਕਾਫਲੇ ਨਾਲ ਜੁੜ ਰਹੇ ਹਨ। ਇਸ ਨਾਲ ਉਹਨਾਂ ਦੀ ਇਲਾਕੇ ਵਿਚ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਗੁਰਪ੍ਰੀਤ ਸਿੰਘ ਸੇਖੋਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਸੁਖਦੇਵ ਸਿੰਘ ਲਾਡਾ, ਮਨਜੀਤ ਸਿੰਘ ਔਲਖ, ਉਡੀਕ ਸਿੰਘ ਕੁੰਡੇ, ਗਗਨਦੀਪ ਸਿੰਘ ਚਾਵਲਾ, ਡਾ. ਸੁਰਜੀਤ ਸਿੰਘ, ਕੁਲਦੀਪ ਸਿੰਘ ਨੰਦਾ, ਜਸਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੱਲਾਂਵਾਲਾ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਪੰਚਾਇਤ ਨੇ ਵਿੱਢੀ ਵਿਸ਼ੇਸ਼ ਮੁਹਿੰਮ ਅਗਲੀ ਖ਼ਬਰ ਠੇਠਰ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।