ਸੇਵਾ-ਮੁਕਤ ਪੈਨਸ਼ਨਰਜ਼ ਦੀ ਮਹੀਨੇਵਾਰ ਮੀਟਿੰਗ ਹੋਈ
ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)- ਸੇਵਾ-ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਜੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਇਕਾਈ ਦੇ ਸੀਨੀਅਰ ਮੈਂਬਰ ਮਾਸਟਰ ਹਕੂਮਤ ਰਾਏ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਅਜੀਤ ਡੈਸਕ
11-09-2026