ਦਾਜ ਦੀ ਮੰਗ ’ਤੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼
ਪਤੀ, ਸਹੁਰੇ ਤੇ ਸੱਸ ਵਿਰੁੱਧ ਮਾਮਲਾ ਦਰਜ
ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦਾ ਸਾਮਾਨ ਵਾਪਸ ਨਾ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਪੀੜਤਾਂ ਕੇਦੀਪ ਕੌਰ ਪਤਨੀ ਵਿਕਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਸਾਲ 2024 ਵਿਚ ਉਸ ਦਾ ਵਿਆਹ ਵਿਕਰਮਜੀਤ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਮਕਾਨ ਨੰਬਰ 36/699, ਉਲਡ 84, ਬੀ ਨਿਊ ਸ਼ਾਮ ਨਗਰ, ਲੁਧਿਆਣਾ ਨਾਲ ਹੋਇਆ ਸੀ।
ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦਾ ਸਾਮਾਨ ਵਾਪਸ ਨਾ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਪੀੜਤਾਂ ਕੇਦੀਪ ਕੌਰ ਪਤਨੀ ਵਿਕਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਸਾਲ 2024 ਵਿਚ ਉਸ ਦਾ ਵਿਆਹ ਵਿਕਰਮਜੀਤ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਮਕਾਨ ਨੰਬਰ 36/699, ਉਲਡ 84, ਬੀ ਨਿਊ ਸ਼ਾਮ ਨਗਰ, ਲੁਧਿਆਣਾ ਨਾਲ ਹੋਇਆ ਸੀ। ਵਿਆਹ ਸਮੇਂ ਪੀੜਤਾਂ ਦੇ ਮਾਤਾ-ਪਿਤਾ ਵਲੋਂ ਆਪਣੀ ਹੈਸੀਅਤ ਮੁਤਾਬਿਕ ਦਾਜ ਅਤੇ ਹੋਰ ਸਾਮਾਨ ਦਿੱਤਾ ਗਿਆ ਸੀ। ਦਰਖਾਸਤ ਅਨੁਸਾਰ ਵਿਆਹ ਤੋਂ ਬਾਅਦ ਪੀੜਤਾਂ ਦਾ ਪਤੀ ਵਿਕਰਮਜੀਤ ਸਿੰਘ, ਸਹੁਰਾ ਧਰਮਪਾਲ ਸਿੰਘ ਤੇ ਸੱਸ ਗੁਰਜੀਤ ਕੌਰ ਵਲੋਂ ਕਥਿਤ ਤੌਰ ’ਤੇ ਹੋਰ ਦਾਜ ਦੀ ਮੰਗ ਕੀਤੀ ਜਾਣ ਲੱਗੀ। ਪੀੜਤਾਂ ਨੇ ਦੋਸ਼ ਲਗਾਇਆ ਕਿ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ ਤੇ ਉਸ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਵੀ ਕੀਤਾ ਗਿਆ। ਏ. ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵਲੋਂ ਪੜਤਾਲ ਕੀਤੀ ਗਈ। ਜਾਂਚ ਉਪਰੰਤ ਪਤੀ ਵਿਕਰਮਜੀਤ ਸਿੰਘ, ਸਹੁਰਾ ਧਰਮਪਾਲ ਸਿੰਘ ਤੇ ਸੱਸ ਗੁਰਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਹੁਣ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।