12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਸੰਘਰਸ਼ ਦਾ ਵਜਾਇਆ ਬਿਗੁਲ, ਪਿੰਡ ਸੰਧਵਾਂ ਵਿਚ ਕਰਨਗੇ ਰੋਸ ਰੈਲੀ

ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ, ਚੰਡੀਗੜ੍ਹ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਪਾਰਕ, ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਉਲੀਕੇ ਗਏ ਸੰਘਰਸ਼ ਦੀ ਰੂਪ-ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂ। ਅਜੀਤ ਤਸਵੀਰ 12-09-2026
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ, ਚੰਡੀਗੜ੍ਹ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਪਾਰਕ, ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਉਲੀਕੇ ਗਏ ਸੰਘਰਸ਼ ਦੀ ਰੂਪ-ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਬਣਾਈ ਗਈ ਸਾਂਝੀ ਕਮੇਟੀ ਦੇ ਐਲਾਨ ਅਨੁਸਾਰ 10 ਅਕਤੂਬਰ 20 26 ਨੂੰ ਸੰਗਰੂਰ ਵਿਖੇ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਦੋ ਦਿਨ ਸਮੂਹਿਕ ਛੁੱਟੀ ’ਤੇ ਰਹਿ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਸਾਂਝੇ ਫ਼ਰੰਟ ਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਉਲੀਕੇ ਸੰਘਰਸ਼ ਤਹਿਤ 12 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ’ਚ ਹੋਣ ਵਾਲੀ ਰੋਸ ਰੈਲੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਸੋਚਣ ਲਈ ਮਜਬੂਰ ਕੀਤਾ ਜਾ ਸਕੇ। ਇਸ ਮੌਕੇ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬੱਧਣ, ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਸ਼ਹਿਜ਼ਾਦੀ, ਰਾਜੀਵ ਹਾਂਡਾ, ਬਲਵਿੰਦਰ ਸਿੰਘ ਭੁੱਟੋ, ਮਹਿੰਦਰ ਸਿੰਘ ਬਰਾੜ ਤੇ ਬਲਾਕ ਪ੍ਰਧਾਨ ਸਤਨਾਮ ਸਿੰਘ ਫ਼ਿਰੋਜ਼ਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਪੀਲ ਕੀਤੀ ਕਿ ਤਕਰਾਰਬਾਜ਼ੀ ਦਾ ਰਸਤਾ ਤਿਆਗ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਦੀ ਮੇਜ਼ ’ਤੇ ਬੈਠਿਆ ਜਾਵੇ ਤੇ ਮੁਲਾਜ਼ਮਾਂ ਦੇ ਲੰਬਿਤ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਵਰਗ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦਾ ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨਹੀਂ ਚਾਹੁੰਦਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਦੀਆਂ ਨੀਤੀਆਂ ਵਿਰੁੱਧ ਮੁਲਾਜ਼ਮਾਂ ਨੂੰ ਰਾਜਨੀਤਕ ਤੌਰ ’ਤੇ ਵਿਰੋਧ ਦਾ ਰਾਹ ਅਖ਼ਤਿਆਰ ਕਰਨਾ ਪਵੇ। ਮੀਟਿੰਗ ਵਿਚ ਸੁਲੱਖਣ ਸਿੰਘ, ਜੋਗਿੰਦਰ ਸਿੰਘ ਕੜਾਹੇ ਵਾਲਾ, ਸੁਖਦੇਵ ਸਿੰਘ, ਸੁਰਿੰਦਰ ਪਾਲ ਹੈਪੀ, ਨੀਰਜ ਸ਼ਰਮਾ, ਬਲਵੰਤ ਸਿੰਘ, ਬਲਵਿੰਦਰ ਸਿੰਘ, ਪੰਮਾ ਸਿੰਘ, ਸਤਨਾਮ ਸਿੰਘ, ਰਾਜਿੰਦਰ ਕੁਮਾਰ, ਮੰਗਲ ਸਿੰਘ, ਅਮਨਦੀਪ ਸਿੰਘ, ਸੁਖਦੇਵ ਸਿੰਘ ਮੈਣੀ, ਜਸਬੀਰ ਸਿੰਘ, ਰਾਜਿੰਦਰ ਸਿੰਘ ਰਾਜਾ ਸਮੇਤ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨੀ ਸਿੱਖ ਜਥੇ ਨੂੰ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ-ਦਲਜੀਤ ਸਿੰਘ ਸਿੱਧੂ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 24 ਨੂੰ ਸਤੌਜ ਵਿਖੇ ਪ੍ਰਦਰਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।