12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 18 ਸਤੰਬਰ ਦੀ ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਜ਼ੋਰਾਂ ’ਤੇ

ਜਲਾਲਾਬਾਦ, 11 ਸਤੰਬਰ (ਜਸਕਰਨ ਸਿੰਘ ਤਨੇਜਾ)-18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਆਗੂ ਜੈਸਰਤ ਸਿੰਘ ਸੰਧੂ, ਲਖਵਿੰਦਰ ਸਿੰਘ ਰੋਹੀ ਵਾਲਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ ਅਤੇ ਲਾਡੀ ਧਵਨ ਸਮੂਹ ਆਗੂਆਂ ਵਲੋਂ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 12-09-2026
ਜਲਾਲਾਬਾਦ, 11 ਸਤੰਬਰ (ਜਸਕਰਨ ਸਿੰਘ ਤਨੇਜਾ)-18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਆਗੂ ਜੈਸਰਤ ਸਿੰਘ ਸੰਧੂ, ਲਖਵਿੰਦਰ ਸਿੰਘ ਰੋਹੀ ਵਾਲਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ ਅਤੇ ਲਾਡੀ ਧਵਨ ਸਮੂਹ ਆਗੂਆਂ ਵਲੋਂ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਯਾਦ ਕਰਵਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਦੂਜੇ ਪਾਸੇ ਡਾ.ਰਾਜ ਸਿੰਘ ਡਿੱਬੀਪੁਰਾ, ਮਾਸਟਰ ਬਲਵਿੰਦਰ ਸਿੰਘ ਗੁਰਾਇਆ ਤੇ ਸਮੂਹ ਵਰਕਰ ਵੀ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਸ਼ੋਕ ਅਨੇਜਾ ਤੇ ਉਨ੍ਹਾਂ ਦੀ ਸਮੂਹ ਟੀਮ ਵੱਲੋਂ ਸ਼ਹਿਰ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ।
ਪਿਛਲੀ ਖ਼ਬਰ ਭਾਜਪਾ ਵਲੋਂ ਮੁੱਦਕੀ ’ਚ ਵੱਖ-ਵੱਖ ਥਾਵਾਂ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁਫ਼ਤ ਕਣਕ ਨੇ ਲੋਕਾਂ ਨੂੰ ਪਾਇਆ ‘ਸੁੱਕਣੇ’, ਘੰਟਿਆਂਬੱਧੀ ਡੀਪੂਆਂ ’ਤੇ ਖੜ੍ਹਨ ਲਈ ਹੋਏ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।