12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਦੇ ਮੁੱਦੇ ’ਤੇ ਦੋਹਰੀ ਬੋਲੀ ਕਿਉਂ.? ਅਕਾਲੀ ਦਲ ਸਪੱਸ਼ਟ ਜਵਾਬ ਦੇਵੇ - ਆਸ਼ੂ ਬੰਗੜ

ਫ਼ਿਰੋਜ਼ਪੁਰ, 11 ਸਤੰਬਰ (ਸੁਖਵਿੰਦਰ ਸਿੰਘ)– ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨਾਲ ਜੁੜੇ ਇਕ ਗੰਭੀਰ ਮੁੱਦੇ ’ਤੇ ਅਕਾਲੀ ਦਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਕੁਝ ਹੋਰ ਨਜ਼ਰ ਆ ਰਿਹਾ ਹੈ ਜਦਕਿ ਦੂਜੇ ਪਾਸੇ ਜ਼ਿਲ੍ਹਾ ਪ੍ਰਧਾਨ ਜਗਿੰਦਰ ਸਿੰਘ ਜਿੰਦੂ ਵਲੋਂ ਦਿੱਤਾ ਗਿਆ ਬਿਆਨ ਪਾਰਟੀ ਦੇ ਵੱਖਰੇ ਰੁਖ ਵੱਲ ਇਸ਼ਾਰਾ ਕਰਦਾ ਹੈ।

ਅਜੀਤ ਡੈਸਕ 12-09-2026
ਫ਼ਿਰੋਜ਼ਪੁਰ, 11 ਸਤੰਬਰ (ਸੁਖਵਿੰਦਰ ਸਿੰਘ)– ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨਾਲ ਜੁੜੇ ਇਕ ਗੰਭੀਰ ਮੁੱਦੇ ’ਤੇ ਅਕਾਲੀ ਦਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਕੁਝ ਹੋਰ ਨਜ਼ਰ ਆ ਰਿਹਾ ਹੈ ਜਦਕਿ ਦੂਜੇ ਪਾਸੇ ਜ਼ਿਲ੍ਹਾ ਪ੍ਰਧਾਨ ਜਗਿੰਦਰ ਸਿੰਘ ਜਿੰਦੂ ਵਲੋਂ ਦਿੱਤਾ ਗਿਆ ਬਿਆਨ ਪਾਰਟੀ ਦੇ ਵੱਖਰੇ ਰੁਖ ਵੱਲ ਇਸ਼ਾਰਾ ਕਰਦਾ ਹੈ। ਆਸ਼ੂ ਬੰਗੜ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਪੰਜਾਬ ਦੀ ਪੰਥਕ ਤੇ ਪੰਜਾਬ ਹਿਤੈਸ਼ੀ ਪਾਰਟੀ ਹੋਣ ਦਾ ਦਾਅਵਾ ਕਰਦਾ ਹੈ ਤਾਂ ਪੰਜਾਬ ਦੇ ਹਿੱਤਾਂ ਨਾਲ ਸਿੱਧੇ ਤੌਰ ’ਤੇ ਜੁੜੇ ਮਾਮਲਿਆਂ ’ਤੇ ਪਾਰਟੀ ਆਗੂਆਂ ਦੇ ਵੱਖ-ਵੱਖ ਬਿਆਨ ਲੋਕਾਂ ਵਿਚ ਦੁਚਿੱਤੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਇਸ ਅਹਿਮ ਮੁੱਦੇ ’ਤੇ ਪਾਰਟੀ ਦਾ ਅਸਲ ਰੁਖ ਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਸਪੱਸ਼ਟ ਨੀਤੀ ਤੇ ਪੱਕਾ ਸਟੈਂਡ ਚਾਹੁੰਦੇ ਹਨ। ਆਸ਼ੂ ਬੰਗੜ ਨੇ ਕਿਹਾ ਕਿ ਇਕੋ ਪਾਰਟੀ ਦੇ ਸੂਬਾ ਪੱਧਰੀ ਆਗੂ ਤੇ ਜ਼ਿਲ੍ਹਾ ਪੱਧਰੀ ਆਗੂ ਜੇਕਰ ਵੱਖ-ਵੱਖ ਗੱਲ ਕਰਦੇ ਹਨ ਤਾਂ ਅਕਾਲੀ ਦਲ ਨੂੰ ਇਸ ਬਾਰੇ ਲੋਕਾਂ ਸਾਹਮਣੇ ਸਥਿਤੀ ਸਾਫ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਮਾਮਲੇ ਵਿਚ ਦੋਹਰੇ ਮਾਪਦੰਡ ਜਾਂ ਦੋਹਰੇ ਬਿਆਨਾਂ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਆਸ਼ੂ ਬੰਗੜ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸੇ ਕਿ ਪੰਜਾਬ ਨਾਲ ਜੁੜੇ ਇਸ ਗੰਭੀਰ ਮਾਮਲੇ ’ਤੇ ਪਾਰਟੀ ਦਾ ਅਧਿਕਾਰਤ ਸਟੈਂਡ ਕੀ ਹੈ ਤੇ ਲੋਕ ਕਿਸ ਬਿਆਨ ਨੂੰ ਪਾਰਟੀ ਦਾ ਅਸਲ ਰੁਖ ਮੰਨਣ?
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਬਣਾਏਗੀ ਸਰਕਾਰ- ਭੁੱਲਰ, ਮੱਲ, ਸੰਧੂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਸੈਂਟ ਰਾਊ ਦਾਸ ਗੁਰਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।