12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਬਣਾਏਗੀ ਸਰਕਾਰ- ਭੁੱਲਰ, ਮੱਲ, ਸੰਧੂ

ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ’ਚ ਲਾ-ਮਿਸਾਲ ਜਿੱਤ ਪ੍ਰਾਪਤ ਕਰਕੇ ਸੂਬੇ ’ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿੱਕਰ ਸਿੰਘ ਭੁੱਲਰ, ਗੁਰਵਿੰਦਰਜੀਤ ਸਿੰਘ ਮੱਲ ਪ੍ਰਧਾਨ ਯੂਥ ਕਾਂਗਰਸ ਮੱਲਾਂਵਾਲਾ ਤੇ ਸੁਖਦੇਵ ਸਿੰਘ ਸੰਧੂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਮੁਲਾਕਾਤ ਦੌਰਾਨ ਕੀਤਾ।

ਅਜੀਤ ਡੈਸਕ 12-09-2026
ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ’ਚ ਲਾ-ਮਿਸਾਲ ਜਿੱਤ ਪ੍ਰਾਪਤ ਕਰਕੇ ਸੂਬੇ ’ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿੱਕਰ ਸਿੰਘ ਭੁੱਲਰ, ਗੁਰਵਿੰਦਰਜੀਤ ਸਿੰਘ ਮੱਲ ਪ੍ਰਧਾਨ ਯੂਥ ਕਾਂਗਰਸ ਮੱਲਾਂਵਾਲਾ ਤੇ ਸੁਖਦੇਵ ਸਿੰਘ ਸੰਧੂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਦਲਾਅ ਦਾ ਝੂਠਾ ਵਾਅਦਾ ਕਰਕੇ ਤੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜਬਾਗ ਵਿਖਾ ਕੇ ਪੰਜਾਬ ਦੀ ਸੱਤਾ ’ਤੇ ਕਾਬਜ ਹੋਈ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ ਕਿਉਂਕਿ ਆਮ ਆਦਮੀ ਪਾਰਟੀ ਜਿਸ ਦਿੱਲੀ ਮਾਡਲ ਨੂੰ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ। ਉਸ ਦਿੱਲੀ ਮਾਡਲ ਨੂੰ ਪਿਛਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਦਿੱਲੀ ਦੇ ਲੋਕਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਜ਼ੀਰਾ ਹਲਕੇ ਅੰਦਰ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦੀ ਲੋਕਪ੍ਰਿਯਤਾ ਤੇ ਕਰਵਾਏ ਗਏ ਵਿਕਾਸ ਕਾਰਜਾਂ ਸਦਕਾ ਲੋਕ ਇਸ ਵਾਰ ਕਾਂਗਰਸ ਨੂੰ ਫਤਵਾ ਦੇਣਗੇ ਤੇ ਵੱਡੀ ਲੀਡ ਨਾਲ ਕੁਲਬੀਰ ਸਿੰਘ ਜ਼ੀਰਾ ਨੂੰ ਜਿਤਾ ਕੇ ਵਿਧਾਨ ਸਭਾ ਭੇਜਣਗੇ। ਇਸ ਮੌਕੇ ਕੁਲਦੀਪ ਸਿੰਘ ਖਾਈ, ਬਲਜੀਤ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਭੁੱਲਰ ਚਾਹਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚਾਰ ਸਾਲਾਂ ’ਚ 59 ਮੀਟਿੰਗਾਂ ਮਗਰੋਂ ਵੀ ਮੰਗਾਂ ਦਾ ਹੱਲ ਨਹੀਂ, 22 ਸਤੰਬਰ ਤੋਂ ਹੋਵੇਗਾ ਬੱਸਾਂ ਦਾ ਚੱਕਾ ਜਾਮ- ਗਿੱਲ ਅਗਲੀ ਖ਼ਬਰ ਪੰਜਾਬ ਦੇ ਮੁੱਦੇ ’ਤੇ ਦੋਹਰੀ ਬੋਲੀ ਕਿਉਂ.? ਅਕਾਲੀ ਦਲ ਸਪੱਸ਼ਟ ਜਵਾਬ ਦੇਵੇ - ਆਸ਼ੂ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।