15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ 16 ਤੇ 18 ਸਤੰਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

ਫ਼ਿਰੋਜ਼ਪੁਰ, 14 ਸਤੰਬਰ (ਕੁਲਬੀਰ ਸਿੰਘ ਸੋਢੀ)- ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਸੀਨੀਅਰ ਮੈਡੀਕਲ ਅਫ਼ਸਰ ਨਿਖਿਲ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ। ਕਮਿਊਨਿਟੀ ਹੈੱਲਥ ਅਫ਼ਸਰਾਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਗਾਂ ਦੇ ਹੱਲ ਸੰਬੰਧੀ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਤੇ ਲਿਖਤੀ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਕਮਿਊਨਿਟੀ ਹੈੱਲਥ ਅਫ਼ਸਰਾਂ ’ਚ ਰੋਸ ਵੱਧਦਾ ਜਾ ਰਿਹਾ ਹੈ।

ਅਜੀਤ ਡੈਸਕ 15-09-2026
ਫ਼ਿਰੋਜ਼ਪੁਰ, 14 ਸਤੰਬਰ (ਕੁਲਬੀਰ ਸਿੰਘ ਸੋਢੀ)- ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਸੀਨੀਅਰ ਮੈਡੀਕਲ ਅਫ਼ਸਰ ਨਿਖਿਲ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ। ਕਮਿਊਨਿਟੀ ਹੈੱਲਥ ਅਫ਼ਸਰਾਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਗਾਂ ਦੇ ਹੱਲ ਸੰਬੰਧੀ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਤੇ ਲਿਖਤੀ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਕਮਿਊਨਿਟੀ ਹੈੱਲਥ ਅਫ਼ਸਰਾਂ ’ਚ ਰੋਸ ਵੱਧਦਾ ਜਾ ਰਿਹਾ ਹੈ। ਕਮਿਊਨਿਟੀ ਹੈੱਲਥ ਅਫ਼ਸਰ ਨਰਿੰਦਰ ਸਿੰਘ ਤੇ ਡਾ. ਪ੍ਰੀਤ ਮਾਖਿਜਾ ਨੇ ਕਿਹਾ ਕਿ ਸੀ.ਐੱਚ.ਓ. ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੇ ਵਿਭਾਗ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਤੇ ਅਜੇ ਤੱਕ ਕਿਸੇ ਵੀ ਮੁੱਖ ਮੰਗ ਦਾ ਪੱਕਾ ਹੱਲ ਨਹੀਂ ਹੋਇਆ। ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਕੱਲ 16 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਸ ਉਪਰੰਤ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਬਾਅਦ 18 ਨੂੰ ਦਿੜ੍ਹਬਾ ਵਿਖੇ ਰੋਸ ਧਰਨਾ ਤੇ ਰੈਲੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਅਜੀਤ, ਜਲੰਧਰ ਕਾਂਗਰਸ ਪਾਰਟੀ 2027 ’ਚ ਪੰਜਾਬ ਅੰਦਰ ਬਣਾਏਗੀ ਆਪਣੀ ਸਰਕਾਰ- ਖੋਸਾ, ਨੰਬਰਦਾਰ ਅਗਲੀ ਖ਼ਬਰ ਸੁਖਚੈਨ ਸਿੰਘ ਖੋਸਾ ਅਤੇ ਸੁਖਦੀਪ ਸਿੰਘ ਨੰਬਰਦਾਰ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।