16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਫ਼ਿਰੋਜ਼ਪੁਰ ਸ਼ਹਿਰ ’ਚ ਚੋਰਾਂ ਦੇ ਹੌਸਲੇ ਬੁਲੰਦ

ਫ਼ਿਰੋਜ਼ਪੁਰ, 15 ਸਤੰਬਰ (ਸੁਖਵਿੰਦਰ ਸਿੰਘ)–ਫ਼ਿਰੋਜ਼ਪੁਰ ਸ਼ਹਿਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਸੁਣਦੇ ਨਜ਼ਰ ਆ ਰਹੇ ਹਨ। ਚੋਰਾਂ ਵਲੋਂ ਇਕ ਐੱਮ.

ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋਏ ਚੋਰ। (ਹਾਸ਼ੀਏ ’ਚ) ਜਾਣਕਾਰੀ ਦਿੰਦੇ ਡਾ.ਜਤਿੰਦਰ ਕੋਛੜ। 16-09-2026
ਫ਼ਿਰੋਜ਼ਪੁਰ, 15 ਸਤੰਬਰ (ਸੁਖਵਿੰਦਰ ਸਿੰਘ)–ਫ਼ਿਰੋਜ਼ਪੁਰ ਸ਼ਹਿਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਸੁਣਦੇ ਨਜ਼ਰ ਆ ਰਹੇ ਹਨ। ਚੋਰਾਂ ਵਲੋਂ ਇਕ ਐੱਮ.ਡੀ. ਡਾਕਟਰ ਦੇ ਨਵੇਂ ਬਣ ਰਹੇ ਘਰ ਨੂੰ ਨਿਸ਼ਾਨਾ ਉਨ੍ਹਾਂ ਬਣਾਉਂਦਿਆਂ ਕੰਧ ਟੱਪ ਕੇ ਘਰ ਅੰਦਰੋਂ ਮੋਟਰ ਚੋਰੀ ਕਰ ਲਈ ਗਈ। ਇਸ ਵਾਰਦਾਤ ਦੇ ਅਗਲੇ ਹੀ ਦਿਨ ਚੋਰਾਂ ਨੇ ਡਾਕਟਰ ਦੇ ਉਸ ਘਰ ਨੂੰ ਨਿਸ਼ਾਨਾ ਬਣਾ ਲਿਆ, ਜਿੱਥੇ ਉਹ ਇਸ ਸਮੇਂ ਰਹਿ ਰਹੇ ਹਨ। ਚੋਰ ਘਰ ਦੇ ਗੇਟ ਦਾ ਤਾਲਾ ਤੋੜ ਕੇ ਅੰਦਰ ਖੜ੍ਹੀ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ। ਡਾ. ਜਤਿੰਦਰ ਕੋਛੜ ਦੋਵੇਂ ਚੋਰੀ ਦੀਆਂ ਵਾਰਦਾਤਾਂ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਚੋਰ ਵਾਰਦਾਤ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ। ਫੁਟੇਜ ਵਿਚ ਦਿਖਾਈ ਦਿੰਦਾ ਹੈ ਕਿ ਤਿੰਨ ਚੋਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਡਾਕਟਰ ਦੇ ਘਰ ਦੇ ਗੇਟ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੁੰਦੇ ਹਨ। ਇਸ ਤੋਂ ਬਾਅਦ ਉਹ ਘਰ ਅੰਦਰ ਖੜ੍ਹੀ ਮੋਟਰਸਾਈਕਲ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਐੱਮ.ਡੀ. ਡਾ. ਜਤਿੰਦਰ ਕੋਛੜ ਨੇ ਦੱਸਿਆ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਪਹਿਲਾਂ ਉਨ੍ਹਾਂ ਦੇ ਨਵੇਂ ਬਣ ਰਹੇ ਘਰ ਦੀ ਕੰਧ ਟੱਪਣ ਕੇ ਮੋਟਰ ਚੋਰੀ ਕੀਤੀ ਗਈ ਅਤੇ ਅਗਲੇ ਹੀ ਦਿਨ ਮੌਜੂਦਾ ਘਰ ਦੇ ਗੇਟ ਦਾ ਤਾਲਾ ਤੋੜ ਕੇ ਮੋਟਰਸਾਈਕਲ ਚੋਰੀ ਕਰ ਲਈ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ’ਤੇ ਨੱਥ ਪਾਈ ਜਾਵੇ।
ਪਿਛਲੀ ਖ਼ਬਰ 19 ਸਤੰਬਰ ਨੂੰ ਚੰਦਨ ਪੈਲਸ ਵਿਖੇ ਹੋਵੇਗੀ ਅਕਾਲੀ ਦਲ ਵਾਰਸ ਪੰਜਾਬ ਦੀ ਮੀਟਿੰਗ-ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਗਲੀ ਖ਼ਬਰ ਰਿਟਾਇਰਡ ਬੀ.ਪੀ.ਐੱਚ.ਓ. ਪੂਰਨ ਚੰਦ ਨੂੰ ਮਿਲੀ ਪ੍ਰਧਾਨਗੀ ਦੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।