16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਤਲਵੰਡੀ ਭਾਈ, 15 ਸਤੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਫ਼ੈਸਟੀਵਲ ਇੰਚਾਰਜ ਪ੍ਰੋਫੈਸਰ ਗਗਨਦੀਪ ਕੌਰ ਅਤੇ ਪ੍ਰੋਫੈਸਰ ਅਮਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਕਲਾਤਮਿਕ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 16-09-2026
ਤਲਵੰਡੀ ਭਾਈ, 15 ਸਤੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਫ਼ੈਸਟੀਵਲ ਇੰਚਾਰਜ ਪ੍ਰੋਫੈਸਰ ਗਗਨਦੀਪ ਕੌਰ ਅਤੇ ਪ੍ਰੋਫੈਸਰ ਅਮਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਕਲਾਤਮਿਕ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗੋਲੀ, ਮਹਿੰਦੀ, ਪੋਸਟਰ ਮੇਕਿੰਗ, ਹੈਂਡ ਰਾਈਟਿੰਗ, ਕ੍ਰਿਏਟਿਵ ਰਾਈਟਿੰਗ, ਗਿੱਧਾ, ਭੰਗੜਾ, ਨਾਚ, ਲੋਕ ਗੀਤ ਆਦਿ ਮੁਕਾਬਲਿਆਂ ਵਿਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਯੂਥ ਫ਼ੈਸਟੀਵਲ ਵਰਗੇ ਮੁਕਾਬਲਿਆਂ ਲਈ ਤਿਆਰੀ ਕਰਨ ਵਾਸਤੇ ਪ੍ਰੇਰਿਤ ਕੀਤਾ। ਮਾਸਟਰ ਨਾਇਬ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਸਟੇਜ ਦੀ ਭੂਮਿਕਾ ਪ੍ਰੋਫੈਸਰ ਅਮਨਦੀਪ ਕੌਰ ਨੇ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐਮਬਰੋਜ਼ੀਅਲ ਸਕੂਲ ਦੀਆਂ 6 ਟੀਮਾਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਫ਼ਿਰੋਜ਼ਪੁਰ–ਫ਼ਾਜ਼ਿਲਕਾ ਸੜਕ ਨੂੰ ਚਹੁੰ ਮਾਰਗੀ ਕਰਵਾਉਣ ਲਈ ਰਾਣਾ ਸੋਢੀ ਨੇ ਗਡਕਰੀ ਕੋਲ ਚੁੱਕਿਆ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।