16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਕਾਲੀ ਦਲ ਬਾਦਲ ਵਲੋਂ ਬਿਜਲੀ ਕੱਟਾਂ ਖ਼ਿਲਾਫ਼ ਅੱਜ ਜ਼ੀਰਾ ਵਿਖੇ ਵਿਸ਼ਾਲ ਧਰਨਾ

ਜ਼ੀਰਾ, 15 ਸਤੰਬਰ( ਹੀਰਾ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ 16 ਸਤੰਬਰ ਬੁੱਧਵਾਰ ਨੂੰ ਸਬ-ਡਵੀਜ਼ਨਲ ਬਿਜਲੀ ਦਫ਼ਤਰ ਜ਼ੀਰਾ ਅੱਗੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਸੂਬਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।

ਹਰਪ੍ਰੀਤ ਸਿੰਘ ਹੀਰੋ 16-09-2026
ਜ਼ੀਰਾ, 15 ਸਤੰਬਰ( ਹੀਰਾ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ 16 ਸਤੰਬਰ ਬੁੱਧਵਾਰ ਨੂੰ ਸਬ-ਡਵੀਜ਼ਨਲ ਬਿਜਲੀ ਦਫ਼ਤਰ ਜ਼ੀਰਾ ਅੱਗੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਸੂਬਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਲਈ 8 ਘੰਟੇ ਨਿਰਵਿਘਨ ਬਿਜਲੀ ਅਤੇ ਆਮ ਲੋਕਾਂ ਨੂੰ ਘਰਾਂ ਵਿਚ 24 ਘੰਟੇ ਸਪਲਾਈ ਦੇਣ ਦਾ ਵੱਡਾ ਦਾਅਵਾ ਕੀਤਾ ਸੀ। ਜ਼ਮੀਨੀ ਹਕੀਕਤ ਇਹ ਹੈ ਕਿ ਪਿਛਲੇ ਕਈ ਦਿਨਾਂ ਤੋਂ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਦੀ ਘਾਟ ਕਾਰਨ ਸੁੱਕ ਰਹੀਆਂ ਹਨ ਅਤੇ ਆਮ ਲੋਕ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਹਰਪ੍ਰੀਤ ਸਿੰਘ ਹੀਰੋ ਨੇ ਸਮੂਹ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਪ੍ਰਦਰਸ਼ਨ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ 17 ਸਤੰਬਰ ਨੂੰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਪੈਰ ਅਤੇ ਗਿੱਟੇ ਦੇ ਮਾਹਿਰ ਡਾਕਟਰ ਦੀ ਹੋਵੇਗੀ ਵਿਸ਼ੇਸ਼ ਓ.ਪੀ.ਡੀ. ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐਮਬਰੋਜ਼ੀਅਲ ਸਕੂਲ ਦੀਆਂ 6 ਟੀਮਾਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।