17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪ੍ਰੇਮ ਕੁਮਾਰੀ ਨੂੰ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫਿਰੋਜ਼ਪੁਰ ਦੀ ਕਮਾਨ ਸੌਂਪੀ

ਫ਼ਿਰੋਜ਼ਪੁਰ, 16 ਸਤੰਬਰ (ਸੁਖਵਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤਹਿਤ ਪ੍ਰੇਮ ਕੁਮਾਰੀ ਨੂੰ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫ਼ਿਰੋਜ਼ਪੁਰ (ਪੰਜਾਬ) ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰੇਮ ਕੁਮਾਰੀ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਬਤੌਰ ਸੁਪਰਡੈਂਟ ਸੇਵਾ-ਮੁਕਤ ਹੋ ਚੁੱਕੇ ਹਨ ਤੇ ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਸਰਗਰਮ ਸਿਆਸੀ ਭੂਮਿਕਾ ਨਿਭਾਉਂਦੇ ਆ ਰਹੇ ਹਨ।

ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਸੁਖਵਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤਹਿਤ ਪ੍ਰੇਮ ਕੁਮਾਰੀ ਨੂੰ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫ਼ਿਰੋਜ਼ਪੁਰ (ਪੰਜਾਬ) ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰੇਮ ਕੁਮਾਰੀ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਬਤੌਰ ਸੁਪਰਡੈਂਟ ਸੇਵਾ-ਮੁਕਤ ਹੋ ਚੁੱਕੇ ਹਨ ਤੇ ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਸਰਗਰਮ ਸਿਆਸੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਪ੍ਰੇਮ ਕੁਮਾਰੀ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਚੋਣ ਵੀ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਕੌਂਸਲਰ ਵਜੋਂ ਲੜ ਚੁੱਕੇ ਹਨ। ਹੁਣ ਪਾਰਟੀ ਵਲੋਂ ਉਨ੍ਹਾਂ ਨੂੰ ਮਹਿਲਾ ਮੋਰਚਾ ਦੀ ਜ਼ਿਲ੍ਹਾ ਪੱਧਰੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਸਥਾਨਕ ਪੱਧਰ ’ਤੇ ਭਾਜਪਾ ਦੀ ਮਹਿਲਾ ਜਥੇਬੰਦੀ ਨੂੰ ਹੋਰ ਸਰਗਰਮ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਆ ਗਈ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰੇਮ ਕੁਮਾਰੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮਹਿਲਾ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਮਹਿਲਾ ਮੋਰਚਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ।
ਪਿਛਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਅਗਲੀ ਖ਼ਬਰ ਪੰਜਾਬ ਦੇ ਬਦਤਰ ਬਣੇ ਹਾਲਾਤਾਂ ਤੋਂ ਡਰ ਰਹੇ ਆਮ ਲੋਕ ਅਤੇ ਵਪਾਰੀ ਵਰਗ- ਸਾਮਾਂ, ਬਰਾੜ, ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।