10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਮੁੱਦਕੀ, 16 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਵਾਸੀ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਘੱਲ ਖ਼ੁਰਦ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ’ਤੇ ਰਵਾਨਾ ਸੀ ਜਿਸ ਦੌਰਾਨ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਅਜੀਤ ਡੈਸਕ
17-09-2026