18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਰਾਜ ਪੁਰਸਕਾਰ ਮਿਲਣ ’ਤੇ ਸੈਂਟਰ ਹੈੱਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਤੇ ਸਟਾਫ਼ ਮੈਂਬਰਾਂ ਵਲੋਂ ਨਿੱਘਾ ਸਵਾਗਤ

ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦੀ ਸੈਂਟਰ ਹੈੱਡ ਟੀਚਰ ਪੂਜਾ ਅਰੋੜਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਬਦਲੇ ਅਧਿਆਪਕ ਰਾਜ ਪੁਰਸਕਾਰ ਮਿਲਣ ’ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। 5 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਨਮਾਨਿਤ ਕੀਤੇ ਜਾਣ ਮਗਰੋਂ ਪਿੰਡ ਤੇ ਸਕੂਲ ਵਿਚ ਖ਼ੁਸ਼ੀ ਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ।

ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦੀ ਸੈਂਟਰ ਹੈੱਡ ਟੀਚਰ ਪੂਜਾ ਅਰੋੜਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਬਦਲੇ ਅਧਿਆਪਕ ਰਾਜ ਪੁਰਸਕਾਰ ਮਿਲਣ ’ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। 5 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਨਮਾਨਿਤ ਕੀਤੇ ਜਾਣ ਮਗਰੋਂ ਪਿੰਡ ਤੇ ਸਕੂਲ ਵਿਚ ਖ਼ੁਸ਼ੀ ਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ। ਸਵਾਗਤੀ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣਾਂ ਤੇ ਸਕੂਲ ਭਾਈਚਾਰੇ ਵਲੋਂ ਪੂਜਾ ਅਰੋੜਾ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦੇ ਹੈੱਡ ਮਾਸਟਰ ਅਵਤਾਰ ਸਿੰਘ, ਮਾਸਟਰ ਅਸ਼ਵਨੀ ਸ਼ਰਮਾ, ਪ੍ਰਾਇਮਰੀ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ, ਮਾਪਿਆਂ, ਆਂਗਣਵਾੜੀ ਵਰਕਰਾਂ ਤੇ ਹੋਰਨਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਪੂਜਾ ਅਰੋੜਾ ਨੇ ਸਮੂਹ ਪਿੰਡ ਵਾਸੀਆਂ, ਪੰਚਾਇਤ, ਸਕੂਲ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਦਾ ਧੰਨਵਾਦ ਕੀਘਾ। ਇਸ ਮੌਕੇ ਬੂਟਾ ਰਾਮ ਗੁਲ੍ਹਾਟੀ, ਉਰਮੀਲਾ ਗੁਲ੍ਹਾਟੀ, ਗਗਨਬੀਰ ਸਿੰਘ, ਸਰਪੰਚ ਹਰਭਜਨ ਸਿੰਘ, ਪੰਚ ਸੁਖਮੰਦਰ ਸਿੰਘ, ਗੁਰਬੀਰ ਸਿੰਘ ਲਾਡੀ, ਸਰਬਜੀਤ ਸਿੰਘ, ਜਥੇਦਾਰ ਮਲਕੀਤ ਸਿੰਘ ਸਾਬਕਾ ਸਰਪੰਚ, ਗੁਰਮੀਤ ਪਾਲ ਸਿੰਘ ਉੱਪਲ, ਗੁਰਵਿੰਦਰ ਸਿੰਘ ਸੰਧੂ, ਕਸ਼ਮੀਰ ਸਿੰਘ ਸੰਧੂ, ਗੁਰਲਾਲ ਸਿੰਘ, ਗੁਰਜੀਤ ਸਿੰਘ ਸਾਬਕਾ ਪੰਚ, ਗੁਰ ਨਿਸ਼ਾਨ ਸਿੰਘ, ਗੁਰਸੇਵਕ ਸਿੰਘ ਤੇ ਰਹਿਮਤ ਮੈਂਬਰ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਬੱਸ ਸਟੈਂਡ ਦੇ ਡਿਵਾਈਡਰ ’ਤੇ ਪਏ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।