17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਰਜਨੀਸ਼ ਕੰਬੋਜ ਦੇ ਗ੍ਰਹਿ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ

ਗੋਲੂ ਕਾ ਮੋੜ, 16 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਹਰਸਹਾਏ ਹਲਕੇ ਦੇ ਪਿੰਡ ਵਾਸਲ ਮੋਹਨ ਕੇ ਵਿਖੇ ਭਾਜਪਾ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਰਜਨੀਸ਼ ਕੰਬੋਜ (ਨਿਸ਼ੂ ਰੁਕਣਾ) ਦੇ ਗ੍ਰਹਿ ਵਿਖੇ ਪਹੁੰਚ ਕੇ ਭਾਜਪਾ ਆਗੂਆਂ, ਵਰਕਰਾਂ ਤੇ ਇਲਾਕੇ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਫ਼ਾਜ਼ਿਲਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਪ੍ਰਧਾਨ ਸਰਬਜੀਤ ਬਾਠ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਹੋਏ ਜੱਜ ਥਿੰਦ, ਨਿਸ਼ੂ ਕੰਬੋਜ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੰਬੋਜ, ਜ਼ਿਲ੍ਹਾ ਪ੍ਰਧਾਨ ਸਰਬਜੀਤ ਬਾਠ, ਐਮ.ਐਲ.ਏ. ਸੰਦੀਪ ਜਾਖੜ ਆਦਿ। ਤਸਵੀਰਾਂ-ਸੁਰਿੰਦਰ ਸਿੰਘ ਪੁਪਨੇਜਾ 17-09-2026
ਗੋਲੂ ਕਾ ਮੋੜ, 16 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਹਰਸਹਾਏ ਹਲਕੇ ਦੇ ਪਿੰਡ ਵਾਸਲ ਮੋਹਨ ਕੇ ਵਿਖੇ ਭਾਜਪਾ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਰਜਨੀਸ਼ ਕੰਬੋਜ (ਨਿਸ਼ੂ ਰੁਕਣਾ) ਦੇ ਗ੍ਰਹਿ ਵਿਖੇ ਪਹੁੰਚ ਕੇ ਭਾਜਪਾ ਆਗੂਆਂ, ਵਰਕਰਾਂ ਤੇ ਇਲਾਕੇ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਫ਼ਾਜ਼ਿਲਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਪ੍ਰਧਾਨ ਸਰਬਜੀਤ ਬਾਠ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਮੁੱਖ ਮੰਤਰੀ ਸੈਣੀ ਦੇ ਪਹੁੰਚਣ ’ਤੇ ਰਜਨੀਸ਼ ਕੰਬੋਜ ਦੇ ਪਰਿਵਾਰਕ ਮੈਂਬਰਾਂ ਜੱਜ ਥਿੰਦ, ਗਗਨ ਥਿੰਦ ਅਤੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲਿਜਾਣ ਲਈ ਸੂਬੇ ਦੇ ਮਿਹਨਤੀ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਤਾਕਤ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤ ਤੋਂ ਪ੍ਰੇਰਨਾ ਲੈ ਕੇ ਸਮਾਜ ਵਿਚ ਸੇਵਾ, ਸਦਭਾਵਨਾ ਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੰਬੋਜ ਸਮਾਜ ਨੇ ਆਪਣੀ ਮਿਹਨਤ, ਹਿੰਮਤ, ਖੇਤੀਬਾੜੀ ਤੇ ਹੁਨਰ ਰਾਹੀਂ ਪੰਜਾਬ ਸਮੇਤ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਵਿਰਾਸਤ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚ ਭਾਸ਼ਾ, ਸੱਭਿਆਚਾਰ, ਮਿੱਟੀ ਤੇ ਵਿਰਾਸਤ ਦਾ ਡੂੰਘਾ ਰਿਸ਼ਤਾ ਹੈ, ਜਿਸ ਨੂੰ ਆਪਸੀ ਭਾਈਚਾਰੇ ਰਾਹੀਂ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਨਸ਼ਿਆਂ ਨੂੰ ਖ਼ਤਮ ਕਰਨ ਸਮੇਤ ਕਈ ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ਅਨੁਸਾਰ ਇਨ੍ਹਾਂ ਵਾਅਦਿਆਂ ਦੀ ਪੂਰਤੀ ਨੂੰ ਲੈ ਕੇ ਪੰਜਾਬ ਦੇ ਲੋਕ ਸਵਾਲ ਪੁੱਛ ਰਹੇ ਹਨ। ਹਰਿਆਣਾ ਸਰਕਾਰ ਵਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖ਼ਰੀਦ, ਫ਼ਸਲਾਂ ਦੀ ਸਮੇਂ ਸਿਰ ਅਦਾਇਗੀ ਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਦਮ ਚੁੱਕੇ ਗਏ ਹਨ। ਉਨ੍ਹਾਂ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸੈਣੀ ਨੇ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਇੱਕਜੁੱਟ ਹੋ ਕੇ ਮਿਹਨਤ ਕਰਨ ਦੀ ਅਪੀਲ ਕੀਤੀ। ਅੰਤ ਵਿਚ ਰਜਨੀਸ਼ ਕੰਬੋਜ (ਨਿਸ਼ੂ ਰੁਕਣਾ) ਨੇ ਮੁੱਖ ਮੰਤਰੀ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਇਲਾਕੇ ਦੇ ਭਾਜਪਾ ਆਗੂ, ਅਹੁਦੇਦਾਰ, ਵਰਕਰ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਮੇਅਰ ਪੂਜਾ ਵਧਵਾ ਤੇ ਵਰਿੰਦਰ ਸੋਨੀ ਪਰਿਵਾਰ ਵਲੋਂ ਧਾਰਮਿਕ ਸਮਾਗਮ ’ਚ ਸ਼ਿਰਕਤ ਅਗਲੀ ਖ਼ਬਰ ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।