19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਮਾਨ ਦੇ ਮੁਨਾਫ਼ੇ’ ਮੁਹਿੰਮ ਦੀ ਸਫਲਤਾ ਲਈ ਕੱਲ੍ਹ ਹੋਵੇਗੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੀ ਅਹਿਮ ਮੀਟਿੰਗ - ਵਿਧਾਇਕ ਦਹੀਯਾ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 19 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਮਾਨ ਦੇ ਮੁਨਾਫ਼ੇ’ ਲਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸਫਲਤਾ ਸਬੰਧੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਇਕ ਅਹਿਮ ਮੀਟਿੰਗ 20 ਸਤੰਬਰ ਨੂੰ ਗ੍ਰੀਨ ਫ਼ੀਲਡ ਪੈਲਸ, ਫ਼ਰੀਦਕੋਟ ਰੋਡ ਵਿਖੇ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ।

ਅਜੀਤ ਡੈਸਕ 19-09-2026
ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 19 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਮਾਨ ਦੇ ਮੁਨਾਫ਼ੇ’ ਲਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸਫਲਤਾ ਸਬੰਧੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਇਕ ਅਹਿਮ ਮੀਟਿੰਗ 20 ਸਤੰਬਰ ਨੂੰ ਗ੍ਰੀਨ ਫ਼ੀਲਡ ਪੈਲਸ, ਫ਼ਰੀਦਕੋਟ ਰੋਡ ਵਿਖੇ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ। ਮੀਟਿੰਗ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਪ੍ਰੋਗਰਾਮ ਤਹਿਤ ਹੋਵੇਗੀ। ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਪਾਰਟੀ ਦੇ ਸਮੂਹ ਆਗੂਆਂ ਤੇ ਅਹੁਦੇਦਾਰਾਂ ਨੂੰ ਮੀਟਿੰਗ ਵਿਚ ਹਾਜ਼ਰੀ ਯਕੀਨੀ ਬਣਾਉਣ ਲਈ ਸੂਚਿਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਦੀ ਟੀਮ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਮੁਹਿੰਮ ਸਬੰਧੀ ਮੈਟੀਰੀਅਲ ਵੀ ਵੰਡਿਆ ਜਾਵੇਗਾ। ਵਿਧਾਇਕ ਦਹੀਯਾ ਵਲੋਂ ਜਾਰੀ ਸੂਚਨਾ ਅਨੁਸਾਰ ਮੀਟਿੰਗ ’ਚ ਪਾਰਟੀ ਨਾਲ ਸਬੰਧਿਤ ਮਾਰਕੀਟ ਕਮੇਟੀ ਚੇਅਰਮੈਨ, ਐੱਮ.ਸੀ., ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਸੰਗਠਨ ਦੇ ਆਗੂ ਤੇ ਅਹੁਦੇਦਾਰ, ਵੈੱਲਫੇਅਰ ਬੋਰਡਾਂ ਦੇ ਚੇਅਰਮੈਨ, ਵੱਖ-ਵੱਖ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨ, ਮੀਤ ਪ੍ਰਧਾਨ ਤੇ ਸਕੱਤਰ, ਹਲਕਾ ਕੋਆਰਡੀਨੇਟਰ, ਬਲਾਕ ਪ੍ਰਧਾਨ, ਬੂਥ ਕਮੇਟੀਆਂ ਦੇ ਇੰਚਾਰਜ ਤੇ ਕਲੱਬਾਂ ਦੇ ਪ੍ਰਧਾਨ, ਸਕੱਤਰ ਅਤੇ ਮੈਂਬਰਾਂ ਦੀ ਸ਼ਮੂਲੀਅਤ ਲਾਜ਼ਮੀ ਦੱਸੀ ਗਈ ਹੈ।
ਪਿਛਲੀ ਖ਼ਬਰ ਅੱਖਾਂ ਦੇ ਕੈਂਪ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਪੈਰਾਡਾਈਜ਼ ਸਕੂਲ ਮੈਨੇਜਮੈਂਟ ਦਾ ਕੀਤਾ ਸਨਮਾਨ ਅਗਲੀ ਖ਼ਬਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ- ਨਰੇਸ਼ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।