20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਮੰਡੀ ਰੋੜਾਂਵਾਲੀ, 19 ਸਤੰਬਰ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਚੱਕ ਰੋਹੀਵਾਲਾ ਵਿਖੇ ਅੱਜ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿਛਲੇ ਤਿੰਨ ਦਿਨ ਤੋਂ ਬਾਬਾ ਬਲਵਿੰਦਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਲੜੀਵਾਰ ਰੱਖੇ 7 ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 20-09-2026
ਮੰਡੀ ਰੋੜਾਂਵਾਲੀ, 19 ਸਤੰਬਰ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਚੱਕ ਰੋਹੀਵਾਲਾ ਵਿਖੇ ਅੱਜ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿਛਲੇ ਤਿੰਨ ਦਿਨ ਤੋਂ ਬਾਬਾ ਬਲਵਿੰਦਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਲੜੀਵਾਰ ਰੱਖੇ 7 ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਹਲਕੇ ਦੀਆਂ ਵੱਡੀ ਗਿਣਤੀ ਸੰਗਤਾਂ ਸਮੇਤ ਸਾਬਕਾ ਮੰਤਰੀ ਹੰਸਰਾਜ ਜੋਸਨ, ਯੂਥ ਅਕਾਲੀ ਆਗੂ ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਸਾਬਕਾ ਵਾਈਸ ਪ੍ਰਧਾਨ ਜੈਸਰਤ ਸਿੰਘ ਸੰਧੂ ਖੁੜੰਜ, ਆੜ੍ਹਤੀ ਯੂਨੀਅਨ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਸਿੱਧੂ, ਪੀ.ਏ.ਡੀ. ਬੈਂਕ ਜਲਾਲਾਬਾਦ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਵਿਰਕ, ਹਰਜਿੰਦਰ ਸਿੰਘ ਵਿਰਕ, ‘ਆਪ’ ਆਗੂ ’ਤੇ ਸਰਪੰਚ ਕੁਲਵਿੰਦਰ ਸਿੰਘ ਫ਼ੌਜੀ ਵਿਰਕ, ਅਕਾਲੀ ਆਗੂ ਮੁੱਖਪਾਲ ਸਿੰਘ ਲਾਡੀ ਪਾਕਾਂ, ਆਪ ਆਗੂ ਸੁਖਮਨਜੋਤ ਸਿੰਘ ਸੰਧੂ ਚੱਕ ਪਾਲੀਵਾਲਾ, ਆੜ੍ਹਤੀ ਸਤਪਾਲ ਲੂਣਾ, ਸਾਬਕਾ ਸਰਪੰਚ ਰਾਜਪ੍ਰੀਤ ਸਿੰਘ ਗਿੱਲ ਖੁੜੰਜ ਆਦਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪੁੱਜ ਕੇ ਹਾਜ਼ਰੀ ਲਗਵਾਈ ਗਈ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ-ਮੁਕਤ ਕਰਕੇ ਖੁਸ਼ਹਾਲ ਬਣਾਉਣਾ: ਬਾਪੂ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।