ਰਾਜ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਵਿਚ ਤਕਦੀਰ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ
ਗੁਰੂਹਰਸਹਾਏ, 19 ਸਤੰਬਰ (ਕਪਿਲ ਕੰਧਾਰੀ)- ਸਰਕਾਰੀ ਹਾਈ ਸਮਾਰਟ ਸਕੂਲ ਸ਼ਰੀਂਹ ਵਾਲਾ ਬਰਾੜ ਦੇ ਹੋਣਹਾਰ ਵਿਦਿਆਰਥੀ ਤਕਦੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਰਾਜ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤ ਕੇ ਆਪਣੇ ਸਕੂਲ, ਮਾਪਿਆਂ, ਪਿੰਡ ਤੇ ਸਮੁੱਚੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਤਕਦੀਰ ਸਿੰਘ ਜਮਾਤ ਸੱਤਵੀਂ ਦਾ ਵਿਦਿਆਰਥੀ ਹੈ ਤੇ ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਗੁਰੂਹਰਸਹਾਏ, 19 ਸਤੰਬਰ (ਕਪਿਲ ਕੰਧਾਰੀ)- ਸਰਕਾਰੀ ਹਾਈ ਸਮਾਰਟ ਸਕੂਲ ਸ਼ਰੀਂਹ ਵਾਲਾ ਬਰਾੜ ਦੇ ਹੋਣਹਾਰ ਵਿਦਿਆਰਥੀ ਤਕਦੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਰਾਜ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤ ਕੇ ਆਪਣੇ ਸਕੂਲ, ਮਾਪਿਆਂ, ਪਿੰਡ ਤੇ ਸਮੁੱਚੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਤਕਦੀਰ ਸਿੰਘ ਜਮਾਤ ਸੱਤਵੀਂ ਦਾ ਵਿਦਿਆਰਥੀ ਹੈ ਤੇ ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੁੱਖ ਅਧਿਆਪਕਾਂ ਮੈਡਮ ਰਿੰਕਲ ਮੁਜਾਲ ਨੇ ਦੱਸਿਆ ਕਿ ਤਕਦੀਰ ਸਿੰਘ ਨੇ ਰਾਜ ਪੱਧਰੀ ਮੁਕਾਬਲੇ ਵਿਚ ਆਪਣੀ ਖੇਡ ਕਲਾ, ਮਿਹਨਤ ਤੇ ਜਜ਼ਬੇ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੱਧਰਾਂ ’ਤੇ ਮੁਕਾਬਲਾ ਕੀਤਾ ਤੇ ਅੰਤ ਵਿਚ ਕਾਂਸੀ ਦਾ ਤਮਗ਼ਾ ਆਪਣੇ ਨਾਮ ਕੀਤਾ। ਪਿੰਡ ਦੇ ਇਕ ਸਧਾਰਨ ਪਿਛੋਕੜ ਨਾਲ ਸਬੰਧਿਤ ਤਕਦੀਰ ਸਿੰਘ ਨੇ ਸੀਮਤ ਸਾਧਨਾਂ ਦੇ ਬਾਵਜੂਦ ਆਪਣੀ ਮਿਹਨਤ, ਅਨੁਸ਼ਾਸਨ ਤੇ ਲਗਾਤਾਰ ਅਭਿਆਸ ਰਾਹੀਂ ਇਹ ਮੁਕਾਮ ਹਾਸਲ ਕੀਤਾ ਹੈ। ਉਸ ਦੀ ਇਹ ਪ੍ਰਾਪਤੀ ਖ਼ਾਸ ਤੌਰ ’ਤੇ ਪੇਂਡੂ ਖੇਤਰ ਦੇ ਉਨ੍ਹਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਸਕੂਲ ਦੀ ਹੈੱਡ ਰਿੰਕਲ ਮੁੰਜਾਲ ਨੇ ਤਕਦੀਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਪੱਧਰ ’ਤੇ ਕਾਂਸੀ ਦਾ ਤਮਗ਼ਾ ਜਿੱਤਣਾ ਵਿਦਿਆਰਥੀ ਦੀ ਸਖ਼ਤ ਮਿਹਨਤ, ਹੌਸਲੇ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਹੈੱਡ ਰਿੰਕਲ ਮੁੰਜਾਲ ਨੇ ਤਕਦੀਰ ਸਿੰਘ ਦੀ ਤਿਆਰੀ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਉਸ ਦੇ ਕੋਚ ਅਸ਼ੋਕ ਗਰੇਵਾਲ, ਰਣਜੀਤ ਸਿੰਘ ਤੇ ਪ੍ਰਥਮ ਸ਼ਰਮਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸਕੂਲ ਪਰਿਵਾਰ ਵਲੋਂ ਤਕਦੀਰ ਸਿੰਘ ਅਤੇ ਉਸ ਦੇ ਕੋਚਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ।