ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ’ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਵਿਦਿਆਰਥੀਆਂ ਦੀ ਮਿਹਨਤ ਤੇ ਕਾਬਲੀਅਤ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਤੇ ਬਾਕੀ ਬੱਚਿਆਂ ਨੂੰ ਅਨੁਸ਼ਾਸਨ ਤੇ ਮਿਹਨਤ ਲਈ ਪ੍ਰੇਰਿਤ ਕਰਨਾ ਸੀ।
ਅਜੀਤ ਡੈਸਕ
20-09-2026