20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵੇਟਲਿਫਟਿੰਗ ਮੁਕਾਬਲੇ ਵਿਚ ਜੀਂਦੜਾ ਸਕੂਲ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਤੀਜਾ ਸਥਾਨ

ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੀ ਹੋਣਹਾਰ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਅੰਡਰ-19 ਵਿਚ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਖੇਡ ਮੁਕਾਬਲੇ ਸ਼ਹਿਰ ਖੰਨਾ ਵਿਚ ਕਰਵਾਏ ਗਏ ਸਨ।

ਅਜੀਤ ਡੈਸਕ 20-09-2026
ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੀ ਹੋਣਹਾਰ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਅੰਡਰ-19 ਵਿਚ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਖੇਡ ਮੁਕਾਬਲੇ ਸ਼ਹਿਰ ਖੰਨਾ ਵਿਚ ਕਰਵਾਏ ਗਏ ਸਨ। ਪਲਕਪ੍ਰੀਤ ਕੌਰ ਨੇ ਸਖਤ ਮੁਕਾਬਲੇ ਦੌਰਾਨ ਬਿਹਤਰੀਨ ਤਕਨੀਕ ਅਤੇ ਹੌਸਲੇ ਦਾ ਮੁਜ਼ਾਹਰਾ ਕਰਦਿਆਂ ਇਹ ਮੁਕਾਮ ਹਾਸਲ ਕੀਤਾ। ਸਕੂਲ ਪਹੁੰਚਣ ’ਤੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਲੜਕੀਆਂ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ। ਸਕੂਲ ਦੇ ਡੀ. ਪੀ. ਮੁਸਕਾਨਪ੍ਰੀਤ ਕੌਰ ਦੀ ਵੀ ਉਨ੍ਹਾਂ ਨੇ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।