20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰੂਪਨਗਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰੂਪਨਗਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਇਕ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬੱਸ ਨੂੰ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰੂਪਨਗਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਇਕ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬੱਸ ਨੂੰ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਖ਼ੁਸ਼ਬੂ ਨੇ ਦੱਸਿਆ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਿਰ, ਜੱਲਿਆਂਵਾਲਾ ਬਾਗ਼ ਅਤੇ ਭਗਵਾਨ ਸ੍ਰੀ ਰਾਮ ਤੀਰਥ ਮੰਦਿਰ ਸਮੇਤ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦੇ ਸਾਰੇ ਪ੍ਰਬੰਧ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਯੋਜਨਾ ਦਾ ਮੁੱਖ ਉਦੇਸ਼ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਸੁਖਾਲੇ ਤੇ ਸੁਰੱਖਿਅਤ ਤਰੀਕੇ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਰਾਇ ਸਾਹਿਬ ਬੁਲਾਈ ਬੋਰਡ ਦੇ ਚੇਅਰਮੈਨ ਅਰਵਿੰਦ ਭੋਭੀਆ, ਵਾਰਡ ਇੰਚਾਰਜ ਬਿੱਟੂ ਸੇਤੀਆ, ਬਬਲੀ ਰੇਵਾੜੀਆ ਤੇ ਕੌਂਸਲਰ ਸੋਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਐਚ.ਐੱਸ.ਆਵਲਾ ਫਾਊਂਡੇਸ਼ਨ ਨੇ 6 ਪਿੰਡਾਂ ਨੂੰ ਮੋਰਚਰੀ ਫ਼ਰੀਜ਼ਰ ਮੁਹੱਈਆ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।