ਅਜੀਤ, ਜਲੰਧਰ
ਕਾਲੋਨੀਆਂ ’ਚ ਸੁਰੱਖਿਆ ਦੇ ਮੱਦੇਨਜ਼ਰ ਲਗਾਏ ਗਏ ਗੇਟ ਲੋਕਾਂ ਦੀਆਂ ਮੁਸ਼ਕਿਆਂ ਵਧਾਉਣ ਲੱਗੇ
ਰੋਜ਼ਾਨਾ ਆਵਾਜਾਈ ਵਾਲੇ ਰਾਹਗੀਰਾਂ ਅਤੇ ਆਪਾਤਕਾਲ ਸਥਿਤੀ ’ਚ ਮਰੀਜ਼ਾਂ ਨੂੰ ਹੁੰਦੀ ਏ ਪ੍ਰਸ਼ਾਨੀ
‘ਮਾਨ ਦੇ ਮੁਨਾਫ਼ੇ ’ ਮੁਹਿੰਮ ਸਬੰਧੀ ‘ਆਪ’ ਦੇ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਬੈਠਕ
ਮੁਹਿੰਮ ਤਹਿਤ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ’ਤੇ ਦਿੱਤਾ ਜਾਵੇਗਾ ਜ਼ੋਰ : ਵਿਧਾਇਕ ਭੁੱਲਰ
ਫ਼ਿਰੋਜ਼ਪੁਰ, 20 ਸਤੰਬਰ (ਕੁਲਬੀਰ ਸਿੰਘ ਸੋਢੀ): ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ‘ਮਾਨ ਦੇ ਮੁਨਾਫ਼ੇ ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਆਮ ਆਦਮੀ ਪਾਰਟੀ ਦੇ ਸੰਗਠਨ ਨਾਲ ਜੁੜੇ ਆਗੂਆਂ, ਹਲਕਾ ਸ਼ਹਿਰੀ ਦੇ ਚੇਅਰਮੈਨ, ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸ਼ਹਿਰ ਦੇ ਨਿੱਜੀ ਹੋਟਲ ਵਿਚ ਹੋਈ ਜਿਸ ਵਿਚ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੁਹਿੰਮ ਨੂੰ ਹਲਕੇ ਦੇ ਹਰ ਘਰ ਤੱਕ ਲਿਜਾਣ ਤੇ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵ
ਵਿਸ਼ੇਸ਼ ਬੈਠਕ ਦੌਰਾਨ ਹਾਜ਼ਰ ਵੱਖ-ਵੱਖ ਵਿੰਗਾਂ ਦੇ ਚੇਅਰਮੈਨਾਂ, ਪਾਰਟੀ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਅਤੇ ਵਿਧਾਇਕ ਭੁੱਲਰ। ਅਜੀਤ ਤਸਵੀਰ
21-09-2026
ਫ਼ਿਰੋਜ਼ਪੁਰ, 20 ਸਤੰਬਰ (ਕੁਲਬੀਰ ਸਿੰਘ ਸੋਢੀ): ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ‘ਮਾਨ ਦੇ ਮੁਨਾਫ਼ੇ ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਆਮ ਆਦਮੀ ਪਾਰਟੀ ਦੇ ਸੰਗਠਨ ਨਾਲ ਜੁੜੇ ਆਗੂਆਂ, ਹਲਕਾ ਸ਼ਹਿਰੀ ਦੇ ਚੇਅਰਮੈਨ, ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸ਼ਹਿਰ ਦੇ ਨਿੱਜੀ ਹੋਟਲ ਵਿਚ ਹੋਈ ਜਿਸ ਵਿਚ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੁਹਿੰਮ ਨੂੰ ਹਲਕੇ ਦੇ ਹਰ ਘਰ ਤੱਕ ਲਿਜਾਣ ਤੇ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਲੋਕਾਂ ਤੱਕ ਪਹੁੰਚ ਕਰਨਾ ਨਹੀਂ ਬਲਕਿ ਹਰ ਪਰਿਵਾਰ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਤੇ ਸੁਝਾਵਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਲੋਕਾਂ ਨਾਲ ਸਿੱਧਾ ਸੰਵਾਦ ਬਹੁਤ ਮਹੱਤਵ ਰੱਖਦਾ ਹੈ ਤੇ ਪਾਰਟੀ ਦੇ ਆਗੂ ਤੇ ਵਰਕਰ ਘਰ-ਘਰ ਜਾ ਕੇ ਲੋਕਾਂ ਦੀ ਗੱਲ ਸੁਣਨਗੇ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁਹਿੰਮ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੇ ਲੋਕ-ਭਲਾਈ ਨਾਲ ਸਬੰਧਤ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਬੈਠਕ ਵਿਚ ਹਲਕਾ ਸ਼ਹਿਰੀ ਦੇ ਵੱਖ-ਵੱਖ ਵਿੰਗਾ ਦੇ ਚੇਅਰਮੈਨਾਂ ਤੋਂ ਇਲਾਵਾ ਪਾਰਟੀ ਦੇ ਆਗੂ, ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।