ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ
ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਸ਼੍ਰੀ ਖਾਟੂ ਸ਼ਿਆਮ ਦੀ ਅਪਾਰ ਕਿਰਪਾ ਅਤੇ ਗਿਆਰਸ ਦੇ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 22 ਸਤੰਬਰ, ਮੰਗਲਵਾਰ ਨੂੰ ਸ਼੍ਰੀ ਖਾਟੂ ਸ਼ਿਆਮ ਮੰਦਰ, ਗੁਰੂਹਰਸਹਾਏ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਮੰਦਰ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸ਼ਿਆਮ ਭਗਤਾਂ ਵਿਚ ਇਸ ਸਮਾਗਮ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ।
ਪ
ਪ੍ਰਧਾਨ ਰਾਮ ਨਰੂਲਾ
22-09-2026
ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਸ਼੍ਰੀ ਖਾਟੂ ਸ਼ਿਆਮ ਦੀ ਅਪਾਰ ਕਿਰਪਾ ਅਤੇ ਗਿਆਰਸ ਦੇ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 22 ਸਤੰਬਰ, ਮੰਗਲਵਾਰ ਨੂੰ ਸ਼੍ਰੀ ਖਾਟੂ ਸ਼ਿਆਮ ਮੰਦਰ, ਗੁਰੂਹਰਸਹਾਏ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਮੰਦਰ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸ਼ਿਆਮ ਭਗਤਾਂ ਵਿਚ ਇਸ ਸਮਾਗਮ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੀ ਖਾਟੂ ਸ਼ਿਆਮ ਮੰਦਰ ਸੋਸਾਇਟੀ ਗੁਰੂਹਰਸਹਾਏ ਦੇ ਪ੍ਰਧਾਨ ਰਾਮ ਨਰੂਲਾ, ਕੁਲਦੀਪ ਸ਼ਰਮਾ, ਸੁਰਿੰਦਰ ਕੁਮਾਰ ਤੇ ਰਾਜਾ ਕੁਮਾਰ ਨੇ ਦੱਸਿਆ ਕਿ ਧਾਰਮਿਕ ਸਮਾਗਮ ਰਾਤ 8 ਵਜੇ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਜਾਵੇਗੀ ਤੇ ਸ਼ਿਆਮ ਬਾਬਾ ਦਾ ਮਨਮੋਹਕ ਸ਼ਿੰਗਾਰ ਕੀਤਾ ਜਾਵੇਗਾ। ਸਮਾਗਮ ਦੌਰਾਨ ਭਜਨ-ਕੀਰਤਨ ਰਾਹੀਂ ਸ਼੍ਰੀ ਖਾਟੂ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਪ੍ਰਸਿੱਧ ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਵਲੋਂ ਸ਼ਿਆਮ ਬਾਬਾ ਦੀ ਮਹਿਮਾ ਨਾਲ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ।