23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚਾਣਕਿਆ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸੰਜੀਵ ਮਾਰਸ਼ਲ, ਮਲਕੀਤ ਸਿੰਘ ਟਰੈਫ਼ਿਕ ਇੰਚਾਰਜ, ਸੁਰਿੰਦਰਪਾਲ ਪੰਜਾਬ ਪੁਲਿਸ ਅਤੇ ਜਗੀਰ ਸਿੰਘ ਸੇਵਾਮੁਕਤ ਟਰੈਫ਼ਿਕ ਇੰਚਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਫ਼ਾਜ਼ਿਲਕਾ ਦੇ ਚਾਣਕਿਆ ਸਕੂਲ ਵਿਖੇ ਆਯੋਜਿਤ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਦੌਰਾਨ ਪੁਲਿਸ ਅਧਿਕਾਰੀਆਂ, ਸਕੂਲ ਸਟਾਫ਼ ਨਾਲ। ਅਜੀਤ ਤਸਵੀਰ 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸੰਜੀਵ ਮਾਰਸ਼ਲ, ਮਲਕੀਤ ਸਿੰਘ ਟਰੈਫ਼ਿਕ ਇੰਚਾਰਜ, ਸੁਰਿੰਦਰਪਾਲ ਪੰਜਾਬ ਪੁਲਿਸ ਅਤੇ ਜਗੀਰ ਸਿੰਘ ਸੇਵਾਮੁਕਤ ਟਰੈਫ਼ਿਕ ਇੰਚਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਸਿਗਨਲ, ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ, ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨਾ ਹਰੇਕ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਸਕੂਲ ਦੀ ਪ੍ਰਿੰਸੀਪਲ ਵੰਦਨਾ ਮੱਕੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਹਾਰਕ ਜਾਣਕਾਰੀ ਦੇਣਾ ਸਕੂਲ ਦੀ ਪਹਿਲ ਹੈ। ਇਸ ਮੌਕੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ’ਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮੂਹਿਕ ਗਾਇਣ ਦਾ ਅਭਿਆਸ 25 ਨੂੰ ਅਗਲੀ ਖ਼ਬਰ ਪੁਲਿਸ ਥਾਣਾ ਮੱਲਾਂਵਾਲਾ ਦੇ ਮੇਨ ਗੇਟ ’ਚ ਕਿਸਾਨ ਜਥੇਬੰਦੀ ਅਤੇ ਅਕਾਲੀ ਦਲ ਨੇ ਦਿੱਤਾ ਧਰਨਾ ਕਾਰਵਾਈ ਨਾ ਹੋਣ ਤੱਕ ਧਰਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।