ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਤੋਂ ਡੋਰ-ਟੂ-ਡੋਰ ਮੁਹਿੰਮ ਕੀਤੀ ਸ਼ੁਰੂ
ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅੱਜ ਪਿੰਡ ਭਾਗਸਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਹ ਪੂਰੇ ਹਲਕੇ ਦੇ ਪਿੰਡਾਂ ’ਚ ਇਸ ਮੁਹਿੰਮ ਤਹਿਤ ਪ੍ਰਚਾਰ ਕਰਨਗੇ।
ਹ
ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਭਾਗਸਰ ਵਿਖੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਘਰ-ਘਰ ਜਾ ਕੇ ਪ੍ਰਚਾਰ ਕਰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ
23-09-2026
ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅੱਜ ਪਿੰਡ ਭਾਗਸਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਹ ਪੂਰੇ ਹਲਕੇ ਦੇ ਪਿੰਡਾਂ ’ਚ ਇਸ ਮੁਹਿੰਮ ਤਹਿਤ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਤੀਬਾੜੀ ਲਈ ਦਿਨ ਦੇ ਸਮੇਂ ਮੁਫ਼ਤ ਬਿਜਲੀ ਦਿੱਤੀ ਹੈ। ਹਰ ਪਰਿਵਾਰ ਨੂੰ 600 ਯੂਨਿਟ ਘਰ ਲਈ ਮੁਫ਼ਤ ਬਿਜਲੀ ਦਿੱਤੀ ਹੈ। ਜਨਰਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਅਤੇ ਐੱਸ.ਸੀ. ਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ। ਹਰ ਪਿੰਡ ’ਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ। ਸਿਹਤ ਸੇਵਾਵਾਂ ਲਈ ਮੁਹੱਲਾ ਕਲੀਨਿਕ ਖੋਲ੍ਹੇ ਹਨ। ਸੂਬੇ ਦੀ ਬੱਚਤ ਅਤੇ ਸੂਬੇ ਦੇ ਵਿਕਾਸ ਲਈ ਬਹੁਤ ਜ਼ਿਆਦਾ ਵਿਕਾਸ ਕਾਰਜ ਕੀਤੇ ਹਨ। ਤੁਸੀਂ ਵੀ ਹੁਣ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਓ। ਇਸ ਮੌਕੇ ਚੇਅਰਮੈਨ ਅੰਗਰੇਜ਼ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।