ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਜਨਮਦਿਨ ਮਨਾਇਆ
ਜ਼ੀਰਾ, 24 ਸਤੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਵਲੋਂ ਆਪਣਾ ਜਨਮ ਦਿਨ ਸਕੂਲੀ ਵਿਦਿਆਰਥੀਆਂ ਨਾਲ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਸਰਵਹਿੱਤਕਾਰੀ ਵਿਦਿਆ ਮੰਦਰ ਜ਼ੀਰਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਲੋੜੀਂਦੀ ਸਟੇਸ਼ਨਰੀ ਦਾ ਸਾਮਾਨ ਵੰਡਿਆ ਤੇ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ।
ਅਜੀਤ ਡੈਸਕ
25-09-2026