25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਆਦਰਸ਼ ਨਗਰ ਵਿਖੇ ਸਥਿਤ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਗਿਆਰਸ ਦੇ ਪਾਵਨ ਮੌਕੇ ’ਤੇ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਨੇ ਪਹੁੰਚ ਕੇ ਬਾਬਾ ਖਾਟੂ ਸ਼ਿਆਮ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 25-09-2026
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਆਦਰਸ਼ ਨਗਰ ਵਿਖੇ ਸਥਿਤ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਗਿਆਰਸ ਦੇ ਪਾਵਨ ਮੌਕੇ ’ਤੇ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਨੇ ਪਹੁੰਚ ਕੇ ਬਾਬਾ ਖਾਟੂ ਸ਼ਿਆਮ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਮੰਦਰ ਦੇ ਪੁਜਾਰੀ ਵਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਕੀਤੀ ਗਈ। ਇਸ ਤੋਂ ਬਾਅਦ ਪ੍ਰਸਿੱਧ ਗਾਇਕ ਰਾਕੇਸ਼ ਕੁਮਾਰ ਬੱਬੂ ਨੇ ਬਾਬਾ ਖਾਟੂ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਪ੍ਰਧਾਨ ਰਾਮ ਨਰੂਲਾ, ਮੁੱਖ ਸੇਵਾਦਾਰ ਸੰਨੀ ਚੁੱਘ, ਸੁਰਿੰਦਰ ਕੁਮਾਰ, ਕੁਲਦੀਪ ਸ਼ਰਮਾ, ਰਾਜਾ ਕੁਮਾਰ, ਰਾਕੇਸ਼ ਕੁਮਾਰ, ਤੁਸ਼ਾਰ ਵੋਹਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ’ਵਿਸ਼ਵ ਪੰਜਾਬੀ ਦਿਵਸ 2026’ ਅਗਲੀ ਖ਼ਬਰ ਹੋਸਪੇਟੇਲਿਟੀ ਅਤੇ ਟੂਰੀਜ਼ਮ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।