25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

2027 ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ- ਗੁਰਪ੍ਰੀਤ ਸਿੰਘ ਸੇਖੋਂ

ਜ਼ੀਰਾ,24 ਸਤੰਬਰ (ਰਜਨੀਸ਼ ਕਥੂਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਦੇ ਕੰਮ ਕਰਵਾਉਣ ਦੇ ਨਾਲ-ਨਾਲ ਹਰ ਵਰਗ ਨੂੰ ਬੇਹਤਰ ਸਹੂਲਤਾਂ ਦਿੱਤੀਆਂ ਹਨ। ਜਿਸ ਕਰਕੇ ਪੰਜਾਬ ਵਿਚ 2027 ਅੰਦਰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ।

ਅਜੀਤ ਡੈਸਕ 25-09-2026
ਜ਼ੀਰਾ,24 ਸਤੰਬਰ (ਰਜਨੀਸ਼ ਕਥੂਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਦੇ ਕੰਮ ਕਰਵਾਉਣ ਦੇ ਨਾਲ-ਨਾਲ ਹਰ ਵਰਗ ਨੂੰ ਬੇਹਤਰ ਸਹੂਲਤਾਂ ਦਿੱਤੀਆਂ ਹਨ। ਜਿਸ ਕਰਕੇ ਪੰਜਾਬ ਵਿਚ 2027 ਅੰਦਰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਕੀਤਾ। ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਹਰ ਵਰਗ ਨੂੰ 300 ਯੂਨਿਟ ਬਿਜਲੀ ਮੁਆਫ, ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੈਦਾਨ, ਜਿੰਮ, ਔਰਤਾਂ ਨੂੰ ਮੁਫਤ ਬੱਸ ਸਫਰ ਤੋਂ ਇਲਾਵਾ ਮਾਵਾਂ-ਧੀਆਂ ਸਤਿਕਾਰ ਯੋਗਨਾਂ ਦੇ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਐਸ.ਸੀ.ਵਰਗ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਅਤੇ ਮੁਹੱਲਾ ਕਲੀਨਿਕ ਸਮੇਤ ਹੋਰ ਸਹੂਲਤਾਂ ਦੇਣ ਦੇ ਕਾਰਨ ਹਰ ਵਰਗ ਦੇ ਲੋਕ ਸਰਕਾਰ ਤੋਂ ਖੁਸ਼ ਹਨ। ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਜੋ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੀਤੇ ਹਨ। ਇਸ ਤੋਂ ਪਹਿਲਾਂ ਹੋਰ ਕੋਈ ਵੀ ਰਵਾਇਤੀ ਰਾਜਨੀਤਿਕ ਪਾਰਟੀ ਨਹੀਂ ਕਰ ਸਕੀ। ਉਹਨਾਂ ਹੋਰ ਆਖਿਆ ਕਿ ਵਿਰੋਧੀ ਪਾਰਟੀਆਂ ਕੋਲ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੋਈ ਵੀ ਰੋਡ ਮੈਪ ਨਹੀਂ ਹੈ ਜਿਸ ਕਰਕੇ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ।
ਪਿਛਲੀ ਖ਼ਬਰ -70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਅੰਡਰ-19 ਕ੍ਰਿਕਟ ਲੜਕੀਆਂ ਦੇ ਮੁਕਾਬਲੇ ਸੈਮੀਫਾਈਨਲ ਪੜਾਅ ’ਚ, ਅੱਜ ਹ... ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।