25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ, ਗੁਰਿੰਦਰ ਸਿੰਘ)- ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਫ਼ਿਰੋਜ਼ਪੁਰ ਡਾ.

ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ, ਗੁਰਿੰਦਰ ਸਿੰਘ)- ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ.ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਫ਼ਿਰੋਜ਼ਪੁਰ ਡਾ.ਰੁਪਿੰਦਰਦੀਪ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11ਵਾਂ ਆਯੁਰਵੈਦਿਕ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਵਿਸ਼ੇਸ਼ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ । ‘ਸਿਹਤਮੰਦ ਕੱਲ੍ਹ ਲਈ ਆਯੁਰਵੇਦ’ ਥੀਮ ਤਹਿਤ ਲਗਾਏ ਗਏ ਇਸ ਕੈਂਪ ਦੌਰਾਨ ਕੁੱਲ 279 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਤੇ ਮੁਫ਼ਤ ਆਯੁਰਵੈਦਿਕ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਵੀ ਕੀਤੀ ਗਈ। ਕੈਂਪ ਦੌਰਾਨ ਡਾ. ਰਾਕੇਸ਼ ਗਰੋਵਰ, ਆਯੁਰਵੈਦਿਕ ਮੈਡੀਕਲ ਅਫ਼ਸਰ ਮੱਲਵਾਲ ਤੇ ਡਾ. ਸੁਮਿਤ ਮੋਂਗਾ, ਆਯੁਰਵੈਦਿਕ ਮੈਡੀਕਲ ਅਫ਼ਸਰ ਯਾਰੇ ਸ਼ਾਹ ਵਾਲਾ ਨੇ ਆਪਣੀ ਡਿਊਟੀ ਨਿਭਾਈ। ਇਸ ਮੌਕੇ ਡਾ.ਲਵਦੀਪ ਮੱਕੜ, ਰੂਬੀਨਾ, ਬੇਅੰਤ ਕੌਰ, ਅਮਨਦੀਪ ਕੌਰ ਉਪਵੈਦ, ਰਾਜਿੰਦਰ ਗਿੱਲ ਤੇ ਤਰਸੇਮ ਸਿੰਘ ਨੇ ਵੀ ਆਪਣੀ ਡਿਊਟੀ ਨਿਭਾਉਂਦਿਆਂ ਕੈਂਪ ਨੂੰ ਸਫਲ ਬਣਾਉਣ ਵਿਚ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਜੈ ਬਰਫਾਨੀ ਸੇਵਾ ਦਲ ਅਤੇ ਸ੍ਰੀ ਅਮਰਨਾਥ ਯਾਤਰਾ ਸੰਮਤੀ ਨੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।