25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਹਰਿਆਵਲ ਮੁਹਿੰਮ ਦਾ ਦੂਜਾ ਪੜਾਅ, ਕੁੰਡੇ ਬੰਨ੍ਹ ਤੋਂ ਬਾਅਦ ਦੁਲਚੀ ਕੇ ਦੀ ਸੜਕ ਬਣੇਗੀ ‘ਗ੍ਰੀਨ ਵਾਲ ਆਫ਼ ਫ਼ਿਰੋਜ਼ਪੁਰ’

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)– ‘ਕੇ. ਜੀ.

ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)– ‘ਕੇ.ਜੀ.ਐੱਸ. ਫਾਊਂਡੇਸ਼ਨ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਵਲੋਂ ਸਰਹੱਦੀ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਹਿਲੇ ਪੜਾਅ ਵਿਚ ਕੁੰਡੇ ਬੰਨ੍ਹ ’ਤੇ ਰੁੱਖ ਲਗਾ ਕੇ ‘ਗ੍ਰੀਨ ਵਾਲ ਆਫ਼ ਫ਼ਿਰੋਜ਼ਪੁਰ’ ਤਿਆਰ ਕਰਨ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ। ਇਸੇ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਦੁਲਚੀ ਕੇ ਤੋਂ ਬੂਟੇ ਲਗਾ ਕੇ ਕੀਤੀ ਗਈ। ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ, ਨੈਸ਼ਨਲ ਐਵਾਰਡੀ ਨੇ ਬੂਟਾ ਲਗਾ ਕੇ ਕੀਤੀ। ਉਪਰੰਤ ਦੁਲਚੀ ਕੇ ਤੋਂ ਫ਼ਿਰੋਜ਼ਪੁਰ ਸ਼ਹਿਰ ਵੱਲ ਜਾਂਦੀ ਸੜਕ ’ਤੇ ਕਰੀਬ ਦੋ ਕਿੱਲੋਮੀਟਰ ਤੱਕ ਛਾਂਦਾਰ ਬੂਟੇ ਲਗਾਏ ਗਏ। ਸੰਸਥਾਵਾਂ ਵਲੋਂ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ’ਤੇ ਵੀ ਵਿਸ਼ੇਸ਼ ਧਿਆਨ ਦੇਣ ਦਾ ਸੰਕਲਪ ਪ੍ਰਗਟਾਇਆ ਗਿਆ। ਇਸ ਮੌਕੇ ਡਾ. ਸਤਿੰਦਰ ਸਿੰਘ ਵਲੋਂ ਕੇ.ਜੀ.ਐੱਸ.ਫਾਊਂਡੇਸ਼ਨ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰਾਂ ਨੂੰ ਕਿਤਾਬਾਂ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੋਵਾਂ ਸੰਸਥਾਵਾਂ ਵਲੋਂ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਉਦੋਂ ਤੱਕ ਸਾਂਭ-ਸੰਭਾਲ ਕਰਨਾ ਵੀ ਜ਼ਰੂਰੀ ਹੈ, ਜਦੋਂ ਤੱਕ ਇਹ ਰੁੱਖ ਬਣ ਕੇ ਲੋਕਾਂ ਨੂੰ ਛਾਂ ਤੇ ਵਾਤਾਵਰਨ ਨੂੰ ਸ਼ੁੱਧ ਹਵਾ ਪ੍ਰਦਾਨ ਕਰਨ ਦੇ ਯੋਗ ਨਹੀਂ ਹੋ ਜਾਂਦੇ। ਇਸ ਮੌਕੇ ਇਸ ਸਾਲ ਦੇ ਸਟੇਟ ਐਵਾਰਡੀ ਗੁਰਭੇਜ ਸਿੰਘ ਕੋਹਾਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਇੰਦਰਪਾਲ ਸਿੰਘ, ਕੁਲਜੀਤ ਸਿੰਘ ਤੇ ਚੇਅਰਮੈਨ ਦਿਲਬਾਗ ਸਿੰਘ ਨੇ ਮਨੁੱਖੀ ਜੀਵਨ ਵਿਚ ਰੁੱਖਾਂ ਦੀ ਮਹੱਤਤਾ ਤੇ ਵਾਤਾਵਰਨ ਦੀ ਸੰਭਾਲ ਸਬੰਧੀ ਵਿਚਾਰ ਸਾਂਝੇ ਕੀਤੇ। ਸਕੂਲ ਦੀ ਮੁੱਖ ਅਧਿਆਪਕਾ ਰਮਿੰਦਰ ਕੌਰ ਨੇ ਕੇ.ਜੀ.ਐੱਸ. ਫਾਊਂਡੇਸ਼ਨ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸਮਾਗਮ ਵਿਚ ਪਹੁੰਚੀਆਂ ਸਮੂਹ ਮੋਹਤਬਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਰਗੈਨਿਕ ਖੇਤੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।