26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ

ਫ਼ਾਜ਼ਿਲਕਾ , 25 ਸਤੰਬਰ ( ਦਵਿੰਦਰ ਪਾਲ ਸਿੰਘ )- ਫ਼ਾਜ਼ਿਲਕਾ ਤੋਂ ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਚੇਅਰਮੈਨ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਕੈਬਨਿਟ ਮੰਤਰੀ ਡਾ .

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੁੱਲ ਨਾਗਪਾਲ ਅਹੁਦਾ ਸੰਭਾਲਦੇ ਹੋਏ ਨਾਲ ਹਨ ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਆਗੂ। ਅਜੀਤ ਤਸਵੀਰਾ 26-09-2026
ਫ਼ਾਜ਼ਿਲਕਾ , 25 ਸਤੰਬਰ ( ਦਵਿੰਦਰ ਪਾਲ ਸਿੰਘ )- ਫ਼ਾਜ਼ਿਲਕਾ ਤੋਂ ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਚੇਅਰਮੈਨ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਵਿਸ਼ੇਸ਼ ਤੌਰ ’ ਤੇ ਪਹੁੰਚੇ ਤੇ ਨਵ - ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ । ਡਾ . ਬਲਜੀਤ ਕੌਰ ਨੇ ਕਿਹਾ ਕਿ ਨਵੇਂ ਚੇਅਰਮੈਨਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ । ਵਿਧਾਇਕ ਨਰਿੰਦਰਪਾਲ ਸਿੰਘ ਸਵਨਾ , ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਗੋਲਡੀ ਮੁਸਾਫਿਰ ਨੇ ਵੀ ਅਮਿੱਤ ਰਿਣਵਾ ਅਤੇ ਅਤੁੱਲ ਨਾਗਪਾਲ ਨੂੰ ਨਵੇਂ ਅਹੁਦਿਆਂ ਲਈ ਵਧਾਈ ਦਿੱਤੀ । ਐੱਸ . ਸੀ . ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ . ਪੀ . ਤੇ ਚੇਅਰਮੈਨ ਪਲੈਨਿੰਗ ਬੋਰਡ ਉਪਕਾਰ ਸਿੰਘ ਜਾਖੜ ਨੇ ਵੀ ਨਵ - ਨਿਯੁਕਤ ਚੇਅਰਮੈਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਰਕਰਾਂ ਦੀ ਮਿਹਨਤ ਤੇ ਵਫ਼ਾਦਾਰੀ ਨੂੰ ਮਾਣ - ਸਤਿਕਾਰ ਦਿੱਤਾ ਜਾ ਰਿਹਾ ਹੈ । ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਮਨਦੀਪ ਕੁਮਾਰ , ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਪਰਮਿੰਦਰ ਸਿੰਘ ਗਿੱਲ , ਜੇ . ਈ . ਸਤਨਾਮ ਸਿੰਘ , ‘ ਆਪ ’ ਆਗੂ ਅਰੁਣ ਨਾਰੰਗ , ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਤਿਆਰੀਆਂ ਜ਼ੋਰਾਂ ’ਤੇ - ਛਾਂਗਾ ਰਾਏ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ ਫ਼ਾਜ਼ਿਲਕਾ ’ਚ ਵਧਦੀਆਂ ਅਪਰਾਧਿਕ ਘਟਨਾਵਾਂ ’ਤੇ ਜਤਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।