ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਤਿਆਰੀਆਂ ਜ਼ੋਰਾਂ ’ਤੇ - ਛਾਂਗਾ ਰਾਏ
ਗੁਰੂਹਰਸਹਾਏ, 25 ਸਤੰਬਰ (ਕਪਿਲ ਕੰਧਾਰੀ)- ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਕਰਵਾਏ ਜਾ ਰਹੇ ਬਨੇਗਾ ਵਲੰਟੀਅਰ ਸੰਮੇਲਨ ਤੇ ਮਾਰਚ ਦੀਆਂ ਤਿਆਰੀਆਂ ਪੂਰੇ ਪੰਜਾਬ ਵਿਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਤਹਿਤ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਵੱਖ-ਵੱਖ ਪਿੰਡਾਂ ਬੂਲਾ ਰਾਏ ਉਤਾੜ ਤੇ ਤਾਰੇ ਵਾਲਾ ਖੂਹ ਵਿਖੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।
ਅਜੀਤ ਡੈਸਕ
26-09-2026