26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਗੋਲਡੀ ਕੰਬੋਜ ਨੇ ਸ੍ਰੀ ਅਰੂਟ ਮਹਾਰਾਜ ਚੌਂਕ ਦਾ ਨੀਂਹ ਪੱਥਰ ਰੱਖਿਆ ਮੁੱਖ ਮੰਤਰੀ ਵਲੋਂ ਚੌਕ ਲਈ 5 ਲੱਖ ਦੀ ਗਰਾਂਟ ਜਾਰੀ- ਵਿਧਾਇਕ ਗੋਲਡੀ ਕੰਬੋਜ

ਜਲਾਲਾਬਾਦ, 25 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੀ ਸਮੂਹ ਅਰੋੜਾ ਮਹਾ ਸਭਾ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸ੍ਰੀ ਮੁਕਤਸਰ ਸਾਹਿਬ ਸਰਕੁਲਰ ਰੋਡ ’ਤੇ ਸੇਠੀ ਹਸਪਤਾਲ ਦੇ ਸਾਹਮਣੇ ਸ੍ਰੀ ਅਰੂਟ ਮਹਾਰਾਜ ਦੇ ਚੌਕ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਤੋਂ ਪਹਿਲਾਂ ਭਾਈ ਗੁਰਨਾਮ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਪੁਜਾਰੀ ਵਲੋਂ ਵਿਧੀਵਤ ਢੰਗ ਨਾਲ ਭੂਮੀ ਪੂਜਣ ਕਰਵਾਇਆ ਗਿਆ।

ਸ੍ਰੀ ਮੁਕਤਸਰ ਸਾਹਿਬ ਸਰਕੁਲਰ ਰੋਡ ’ਤੇ ਸ੍ਰੀ ਅਰੂਟ ਮਹਾਰਾਜ ਚੌਕ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ। ਤਸਵੀਰ-ਜਸਕਰਨ ਸਿੰਘ ਤਨੇਜਾ 26-09-2026
ਜਲਾਲਾਬਾਦ, 25 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੀ ਸਮੂਹ ਅਰੋੜਾ ਮਹਾ ਸਭਾ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸ੍ਰੀ ਮੁਕਤਸਰ ਸਾਹਿਬ ਸਰਕੁਲਰ ਰੋਡ ’ਤੇ ਸੇਠੀ ਹਸਪਤਾਲ ਦੇ ਸਾਹਮਣੇ ਸ੍ਰੀ ਅਰੂਟ ਮਹਾਰਾਜ ਦੇ ਚੌਕ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਤੋਂ ਪਹਿਲਾਂ ਭਾਈ ਗੁਰਨਾਮ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਪੁਜਾਰੀ ਵਲੋਂ ਵਿਧੀਵਤ ਢੰਗ ਨਾਲ ਭੂਮੀ ਪੂਜਣ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਇਸ ਚੌਕ ਦੀ ਉਸਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਚੌਕ ਅਗਲੇ ਇਕ-ਦੋ ਮਹੀਨਿਆਂ ਵਿਚ ਮੁਕੰਮਲ ਕਰ ਦਿੱਤਾ ਜਾਵੇਗਾ। ਵਿਧਾਇਕ ਨੇ ਅੱਗੇ ਦੱਸਿਆ ਕਿ ਇਲਾਕੇ ਵਿਚ ਚੱਲ ਰਹੇ ਬਾਕੀ ਵਿਕਾਸ ਕਾਰਜ ਵੀ ਚੋਣਾਂ ਤੋਂ ਪਹਿਲਾਂ-ਪਹਿਲਾਂ ਪੂਰੇ ਕਰ ਲਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਤਹਿਸੀਲ ਦਾ ਉਦਘਾਟਨ ਅਗਲੇ ਹਫ਼ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਅਰੋੜਾ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬੱਬਰ ਤੇ ਚੇਅਰਮੈਨ ਇੰਦਰਜੀਤ ਸਿੰਘ ਮਦਾਨ ਨੇ ਵਿਧਾਇਕ ਗੋਲਡੀ ਕੰਬੋਜ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਅੰਕੁਸ਼ ਮੁਟਨੇਜਾ, ਮਾਰਕੀਟ ਕਮੇਟੀ ਚੇਅਰਮੈਨ ਪਿੰਟਾ ਚੁੱਘ, ਕੌਂਸਲਰ ਸੋਨੂੰ ਧਮੀਜਾ, ਸਰਪ੍ਰਸਤ ਮਦਨ ਲਾਲ ਗੁੰਬਰ, ਰਤਨ ਲਾਲ ਕੁੱਕੜ, ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਟੀਨੂੰ ਮਦਾਨ, ਵਾਇਸ ਪ੍ਰਧਾਨ ਮਲਕੀਤ ਸਿੰਘ ਧਮੀਜਾ, ਜੁਆਇੰਟ ਸਕੱਤਰ ਰਕੇਸ਼ ਗਾਂਧੀ, ਫਾਈਨਾਂਸ ਸੈਕਟਰੀ ਅਵਿਨਾਸ਼ ਡੋਡਾ, ਜ਼ਿਲ੍ਹਾ ਯੂਥ ਚੇਅਰਮੈਨ ਪ੍ਰੀਤ ਸਿੰਘ ਦਰਗਨ, ਐਗਜ਼ੀਕਿਊਟਿਵ ਮੈਂਬਰ ਰਮੇਸ਼ ਮੱਕੜ, ਬੰਟੀ ਕਾਠਪਾਲ, ਜੁਆਇੰਟ ਫਾਈਨਾਂਸ ਸੈਕਟਰੀ ਰੋਹਿਤ ਗੂੰਬਰ, ਪਰਮਜੀਤ ਸਿੰਘ, ਲਲਿਤ ਗਾਂਧੀ ਸਮੇਤ ਅਰੋੜਾ ਮਹਾਂ ਸਭਾ ਦੇ ਹੋਰ ਅਹੁਦੇਦਾਰ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ ਅਗਲੀ ਖ਼ਬਰ ਪੰਜਾਬ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।