28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਬਲਾਕ ਪ੍ਰਧਾਨ ਕੁਲਜੀਤ ਕੌਰ 28-09-2026
ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਕਥਿਤ ਤੌਰ ’ਤੇ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਯੂਨੀਅਨ ਆਗੂਆਂ ਅਨੁਸਾਰ ਇਹ ਵਾਅਦਾ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ 1 ਅਕਤੂਬਰ ਨੂੰ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਅਤੇ ਹੈਲਪਰ ਸੰਗਰੂਰ ਵਿਖੇ ਪਹੁੰਚ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ।
ਪਿਛਲੀ ਖ਼ਬਰ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਗੁਰੂਹਰਸਹਾਏ ਵਿਖੇ ਪਹੁੰਚਣ ਕੀਤਾ ਸਵਾਗਤ ਅਗਲੀ ਖ਼ਬਰ ਕਾਂਗਰਸ ਵਲੋਂ ਭਖਦੇ ਮੁੱਦਿਆਂ ਨੂੰ ਲੈ ਕੇ ਡੀ.ਸੀ. ਦਫਤਰ ਦੇ ਬਾਹਰ ਧਰਨਾ ਅੱਜ ਰਾਜਾ ਵੜਿੰਗ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।