29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ ਨਾਮਜ਼ਦ

ਜ਼ੀਰਾ, 28 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਨਜਦੀਕੀ ਇਕ ਪਿੰਡ ਦੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪਿੰਡ ਲਹੁਕੇ ਕਲਾਂ ਹਾਲ ਅਬਾਦ ਪਿੰਡ ਮਨਸੂਰ ਦੇਵਾ ਵਾਸੀ ਇਕ ਵਿਅਕਤੀ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਸ ਦੀ ਇਕ ਨਾਬਾਲਿਗ ਲੜਕੀ ਕੁਝ ਦਿਨ ਪਹਿਲਾਂ ਸ਼ਾਮ ਸਮੇਂ ਬਿਨਾਂ ਕੁਝ ਦੱਸੇ ਘਰੋਂ ਚਲੀ ਗਈ ਤੇ ਵਾਪਸ ਨਹੀਂ ਆਈ।

ਅਜੀਤ ਡੈਸਕ 29-09-2026
ਜ਼ੀਰਾ, 28 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਨਜਦੀਕੀ ਇਕ ਪਿੰਡ ਦੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪਿੰਡ ਲਹੁਕੇ ਕਲਾਂ ਹਾਲ ਅਬਾਦ ਪਿੰਡ ਮਨਸੂਰ ਦੇਵਾ ਵਾਸੀ ਇਕ ਵਿਅਕਤੀ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਸ ਦੀ ਇਕ ਨਾਬਾਲਿਗ ਲੜਕੀ ਕੁਝ ਦਿਨ ਪਹਿਲਾਂ ਸ਼ਾਮ ਸਮੇਂ ਬਿਨਾਂ ਕੁਝ ਦੱਸੇ ਘਰੋਂ ਚਲੀ ਗਈ ਤੇ ਵਾਪਸ ਨਹੀਂ ਆਈ। ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਕੋਈ ਵਿਅਕਤੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕਿਤੇ ਕੇ ਲੈ ਗਿਆ ਹੈ । ਉਸ ਵਿਅਕਤੀ ਦੇ ਬਿਆਨ ਦੇ ਆਧਾਰ ’ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ’ਤੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਭਾਰੀ ਕਿੱਲਤ ਨੂੰ ਲੈ ਕੇ ਭਾਕਿਯੂ ਪੰਜਾਬ ਵਲੋਂ ਹੰਗਾਮੀ ਮੀਟਿੰਗ, ਸਰਕਾਰ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।