29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸੁਰੱਖਿਅਤ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਯਕੀਨੀ ਬਣਾਉਣ ਅਤੇ ਪੁਲਿਸ-ਯੂਨੀਵਰਸਿਟੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀ. ਆਈ.

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦੇ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ। ਨਾਲ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਤੇ ਹੋਰ। 29-09-2026
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸੁਰੱਖਿਅਤ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਯਕੀਨੀ ਬਣਾਉਣ ਅਤੇ ਪੁਲਿਸ-ਯੂਨੀਵਰਸਿਟੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਵਿਸ਼ੇਸ਼ ਰਾਬਤਾ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਅਤੇ ਸਮੂਹ ਟੀਚਿੰਗ ਸਟਾਫ਼ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਕੈਂਪਸ ਦੀ ਸੁਰੱਖਿਆ, ਆਲੇ-ਦੁਆਲੇ ਦੇ ਮਾਹੌਲ, ਆਵਾਜਾਈ ਪ੍ਰਬੰਧਾਂ ਤੇ ਵਿੱਦਿਅਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਨਾਲ ਸਬੰਧਿਤ ਵੱਖ-ਵੱਖ ਮੁੱਦੇ ਉਠਾਏ ਗਏ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਸਾਹਮਣੇ ਆਏ ਮੁੱਦਿਆਂ ਦੇ ਨਿਪਟਾਰੇ ਲਈ ਲੋੜੀਂਦੇ ਤੇ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ, ਸਨਮਾਨ ਤੇ ਸ਼ਾਂਤਮਈ ਵਿੱਦਿਅਕ ਮਾਹੌਲ ਪੁਲਿਸ ਪ੍ਰਸ਼ਾਸਨ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹਨ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੇ ਗ਼ੈਰ-ਸਮਾਜੀ ਗਤੀਵਿਧੀਆਂ ਤੋਂ ਦੂਰ ਰਹਿੰਦਿਆਂ ਆਪਣਾ ਧਿਆਨ ਪੜ੍ਹਾਈ, ਖੋਜ ਤੇ ਰਚਨਾਤਮਿਕ ਗਤੀਵਿਧੀਆਂ ਵੱਲ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਹੀ ਮਾਰਗਦਰਸ਼ਨ ਵਿਚ ਆਪਣੀ ਭੂਮਿਕਾ ਨਿਭਾਉਂਦੇ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸੁਰੱਖਿਆ ਸਬੰਧੀ ਸਮੱਸਿਆ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਮੀਟਿੰਗ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਸ਼ਰਮਾ, ਯੂਨੀਵਰਸਿਟੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ, ਫੈਕਲਟੀ ਮੈਂਬਰ, ਸਥਾਨਕ ਪੁਲਿਸ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰੇਤਾ ਨਾਲ ਭਰੇ ਟਰੈਕਟਰ ਟਰਾਲੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸਟਾਫ਼ ਨਰਸਾਂ ਦੀ ਨਿਯੁਕਤੀ ਵਿਚ ਦੇਰੀ ਲਈ ਚੇਅਰਮੈਨ ਡਾ.ਮਲਕੀਤ ਥਿੰਦ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।