30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਿਟੀ ਪੁਲਿਸ ਨੇ ਹੈਰੋਇਨ ਸਮੇਤ ਕੀਤੇ ਦੋ ਕਾਬੂ - ਮਾਮਲਾ ਦਰਜ

ਫ਼ਿਰੋਜ਼ਪੁਰ 29 ਸਤੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 9. 20 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ 21/61/85ਐਨ.

ਅਜੀਤ ਡੈਸਕ 30-09-2026
ਫ਼ਿਰੋਜ਼ਪੁਰ 29 ਸਤੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 9.20 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ 21/61/85ਐਨ.ਡੀ.ਪੀ.ਐਸ. ਐਕਟ ਨਾਨ ਕਮਰਸ਼ੀਅਲ ਤਹਿਤ ਮੁਕਦਮਾ ਦਰਜ ਕੀਤਾ। ਸਿਟੀ ਥਾਣਾ ਦੀ ਐਸ.ਆਈ. ਰਜਨੀ ਰਾਣੀ ਨੇ ਦੱਸਿਆ ਹੈ ਕਿ ਦੁਰਾਨੇ ਗਸ਼ਤ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਲਾਸ਼ੀ ਦੌਰਾਨ ਸੋਨੂ ਪੁੱਤਰ ਜਿੰਦਰ ਵਾਸੀ ਜਨਤਾ ਪ੍ਰੀਤ ਨਗਰ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਕੋਲੋਂ 4.70 ਗ੍ਰਾਮ ਹੈਰੋਇਨ ਅਤੇ ਆਤਿਸ਼ ਪੁੱਤਰ ਪਲਵਿੰਦਰ ਵਾਸੀ ਜਨਤਾ ਪ੍ਰੀਤ ਨਗਰ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਤੋਂ 4.50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੌਜਵਾਨਾਂ ਨੂੰ 9.20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ। ਜਿਸ ਤੋਂ ਪਤਾ ਲੱਗ ਸਕੇ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਅਤੇ ਕਿਸ ਨੂੰ ਸਪਲਾਈ ਕਰਨੀ ਸੀ।
ਪਿਛਲੀ ਖ਼ਬਰ ਵੱਧ ਤੋਂ ਵੱਧ ਕਿਸਾਨ ਸ਼ਮੂਲੀਅਤ ਕਰਕੇ ਲਾਹਾ ਲੈਣ - ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਿਵਲ ਹਸਪਤਾਲ ਤੋਂ ‘ਵਿਸ਼ਵ ਦਿਲ’ ਦਿਵਸ ਮੌਕੇ ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।