30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਠੱਗੇ, 1 ਨਾਮਜ਼ਦ

ਜ਼ੀਰਾ, 29 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 1 ਵਿਅਕਤੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਭਗਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕੋਹਾਲਾ ਥਾਣਾ ਮੱਲਾਂਵਾਲਾ ਨੇ ਦੱਸਿਆ ਕਿ ਮੈਂ ਆਪਣੇ ਲੜਕੇ ਬਲਤੇਜ ਸਿੰਘ ਨੂੰ ਸਰਕਾਰੀ ਨੌਕਰੀ ’ਤੇ ਲਗਵਾਉਣਾ ਚਾਹੁੰਦਾ ਸੀ।

ਅਜੀਤ ਡੈਸਕ 30-09-2026
ਜ਼ੀਰਾ, 29 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 1 ਵਿਅਕਤੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਭਗਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕੋਹਾਲਾ ਥਾਣਾ ਮੱਲਾਂਵਾਲਾ ਨੇ ਦੱਸਿਆ ਕਿ ਮੈਂ ਆਪਣੇ ਲੜਕੇ ਬਲਤੇਜ ਸਿੰਘ ਨੂੰ ਸਰਕਾਰੀ ਨੌਕਰੀ ’ਤੇ ਲਗਵਾਉਣਾ ਚਾਹੁੰਦਾ ਸੀ। ਉਸ ਨੇ ਦੱਸਿਆ ਕਿ ਮੇਰਾ ਰਿਸ਼ਤੇਦਾਰ ਮਨਜੀਤ ਸਿੰਘ ਕੁਲਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਕਾਨ ਨੰਬਰ 354/2, ਸੈਕਟਰ 41-ਏ ਚੰਡੀਗੜ੍ਹ ਨੂੰ ਜਾਣਦਾ ਸੀ। ਜਿਸ ਨੇ ਮੈਨੂੰ ਕਿਹਾ ਕਿ ਕੁਲਵਿੰਦਰ ਸਿੰਘ ਦੀ ਡਾਕ ਵਿਭਾਗ ਅਤੇ ਇਨਕਮ ਟੈਕਸ ਵਿਭਾਗ ਵਿਚ ਚੰਗੀ ਜਾਣ ਪਹਿਚਾਣ ਹੈ ਜੋ 12 ਕਲਾਸਾਂ ਪਾਸ ਲੜਕਿਆਂ ਨੂੰ ਨੌਕਰੀ ’ਤੇ ਲਗਵਾਉਂਦਾ ਹੈ। ਭਗਵੰਤ ਸਿੰਘ ਨੇ ਅੱਗੇ ਦੱਸਿਆ ਕਿ ਮਨਜੀਤ ਸਿੰਘ ਨੇ ਮੈਨੂੰ ਕੁਲਵਿੰਦਰ ਸਿੰਘ ਨਾਲ ਮਿਲਾ ਦਿੱਤਾ। ਇਸ ਦੌਰਾਨ ਕੁਲਵਿੰਦਰ ਸਿੰਘ ਨੇ ਮੈਨੂੰ ਕਿਹਾ ਕਿ ਉਹ ਮੇਰੇ ਲੜਕੇ ਬਲਤੇਜ ਸਿੰਘ ਨੂੰ ਇਨਕਮ ਟੈਕਸ ਵਿਭਾਗ ਵਿਚ ਨੌਕਰੀ ਲਗਵਾਉਣ ਦੇ 12 ਲੱਖ ਰੁਪਏ ਲਵੇਗਾ। ਜਿਸ ’ਤੇ ਮੈਂ ਉਸ ਨੂੰ ਤਿੰਨ ਕਿਸ਼ਤਾ ਵਿਚ 12 ਲੱਖ ਰੁਪਏ ਦੇ ਦਿੱਤੇ , ਪਰ ਉਸ ਨੇ ਮੇਰੇ ਲੜਕੇ ਬਲਤੇਜ ਸਿੰਘ ਨੂੰ ਨੌਕਰੀ ’ਤੇ ਨਹੀ ਲਗਵਾਇਆ ਅਤੇ ਲਾਰੇ ਲਾਰੇ ਲੱਪੇ ਲਗਾਉਂਦਾ ਰਿਹਾ। ਭਗਵੰਤ ਸਿੰਘ ਦੇ ਬਿਆਨ ਦੇ ਅਧਾਰ ’ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਦੋਸ਼ੀ ਕੁਲਵਿੰਦਰ ਸਿੰਘ ਦੇ ਖਿਲਾਫ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਰਿੰਦਿਆਂ ਦਾ ਫਿਕਰ ਕਰਨ ਵਾਲੇ ਲੇਖਕ ਬਿੱਟੂ ਲਹਿਰੀ ਨਹੀ ਰਹੇ ਅਗਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਅਤੇ ਚਿਤਕਾਰਾ ਯੂਨੀਵਰਸਿਟੀ ’ਚ ਵਾਪਰੀਆਂ ਘਟਨਾਵਾਂ ਚਿੰਤਾਜਨਕ- ਆਸ਼ੂ ਬੰਗੜ, ਸਰਬਜੀਤ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।