30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦਿਨੋ ਦਿਨ ਵਧਣ ਲੱਗਾ ਆਨਲਾਈਨ ਠੱਗੀਆਂ ਦਾ ਰੁਝਾਨ, ਭੋਲੇ ਭਾਲੇ ਲੋਕ ਹੋ ਰਹੇ ਸ਼ਿਕਾਰ ਫ਼ੋਨ ਕਾਲ ਰਾਹੀਂ 2 ਲੱਖ ਰੁਪਏ ਦੀ ਆਨਲਾਈਨ ਠੱਗੀ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਸਾਈਬਰ ਠੱਗਾਂ ਵਲੋਂ ਭੋਲੇ ਭਾਲੇ ਲੋਕਾਂ ਨਾਲ ਆਨਲਾਈਨ ਠੱਗੀਆਂ ਮਾਰਨ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਸ਼ਾਤਰ ਦਿਮਾਗ਼ ਠੱਗ ਫ਼ੋਨ ਕਾਲਾਂ ਰਾਹੀਂ ਲੋਕਾਂ ਨੂੰ ਭਰਮਾ ਕੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰ ਰਹੇ ਹਨ।

ਅਜੀਤ ਡੈਸਕ 30-09-2026
ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)-ਸਾਈਬਰ ਠੱਗਾਂ ਵਲੋਂ ਭੋਲੇ ਭਾਲੇ ਲੋਕਾਂ ਨਾਲ ਆਨਲਾਈਨ ਠੱਗੀਆਂ ਮਾਰਨ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਸ਼ਾਤਰ ਦਿਮਾਗ਼ ਠੱਗ ਫ਼ੋਨ ਕਾਲਾਂ ਰਾਹੀਂ ਲੋਕਾਂ ਨੂੰ ਭਰਮਾ ਕੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰ ਰਹੇ ਹਨ। ਅਜਿਹੇ ਹੀ ਇਕ ਮਾਮਲੇ ਵਿਚ ਥਾਣਾ ਸਾਈਬਰ ਕ੍ਰਾਈਮ ਪੁਲਿਸ ਵਲੋਂ ਇਕ ਵਿਅਕਤੀ ਨਾਲ ਫ਼ੋਨ ਕਾਲ ਰਾਹੀਂ 2 ਲੱਖ ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਤਰਸੇਮ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਮਿਰਜ਼ਾ, ਥਾਣਾ ਲੱਖੋਂ ਕੇ ਬਹਿਰਾਮ ਨੇ ਦੱਸਿਆ ਕਿ 23 ਸਤੰਬਰ ਨੂੰ ਉਸ ਦੇ ਮੋਬਾਈਲ ਫ਼ੋਨ ’ਤੇ 18002662 ਨੰਬਰ ਤੋਂ ਕਾਲ ਆਈ। ਕਾਲ ਕਰਨ ਵਾਲੇ ਵਲੋਂ ਪੁੱਛਿਆ ਗਿਆ ਕਿ ਜੇਕਰ ਉਸ ਨੇ ਕੋਈ ਅਦਾਇਗੀ ਕੀਤੀ ਹੈ ਤਾਂ 1 ਅਤੇ ਜੇਕਰ ਨਹੀਂ ਕੀਤੀ ਤਾਂ 9 ਨੰਬਰ ਦਬਾਇਆ ਜਾਵੇ। ਸ਼ਿਕਾਇਤਕਰਤਾ ਵਲੋਂ 9 ਨੰਬਰ ਦਬਾਉਣ ਉਪਰੰਤ ਕੁੱਝ ਹੀ ਸਮੇਂ ਬਾਅਦ ਉਸ ਦੇ ਬੈਂਕ ਖਾਤੇ ਵਿਚੋਂ 2 ਲੱਖ ਰੁਪਏ ਨਿਕਲਣ ਸਬੰਧੀ ਸੁਨੇਹਾ ਪ੍ਰਾਪਤ ਹੋਇਆ। ਆਨਲਾਈਨ ਠੱਗੀ ਦਾ ਪਤਾ ਲੱਗਦਿਆਂ ਹੀ ਤਰਸੇਮ ਸਿੰਘ ਨੇ ਸਾਈਬਰ ਅਪਰਾਧ ਹੈਲਪ ਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੰਜਾਬ ਵਲੋਂ ਮਾਮਲੇ ਸਬੰਧੀ ਈ-ਜ਼ੀਰੋ ਐੱਫ.ਆਈ.ਆਰ. ਦਰਜ ਕਰਵਾਈ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਅਤੇ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਠੱਗੀ ਵਿਚ ਵਰਤੇ ਗਏ ਫ਼ੋਨ ਨੰਬਰ ਅਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬੀਬੀ ਨਰਿੰਦਰ ਕੌਰ ਕਲਸੀ ਪਾਰਟੀ ਆਗੂਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣ ਲਈ ਹੋਏ ਰਵਾਨਾ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਮੌਕੇ 3 ਤੋਂ 5 ਅਕਤੂਬਰ ਤੱਕ ਲੱਗੇਗਾ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।