ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ’ਚ ਮਿਸਲ ਸਤਲੁਜ ਕਰੇਗੀ ਸ਼ਮੂਲੀਅਤ- ਸੇਖੋਂ
ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਦੀ ਇਕ ਅਹਿਮ ਮੀਟਿੰਗ ਫ਼ਿਰੋਜ਼ਪੁਰ ਸਥਿਤ ਦਫ਼ਤਰ ਵਿਖੇ ਹੋਈ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਕੱਢੇ ਜਾ ਰਹੇ ਮਾਰਚ ’ਚ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ।
ਅਜੀਤ ਡੈਸਕ
01-10-2026