01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

- ਪ੍ਰਧਾਨ ਮੰਤਰੀ ਆਵਾਸ ਯੋਜਨਾ- ਮਜ਼ਦੂਰ ਪਰਿਵਾਰਾਂ ਨੇ ਲਗਾਏ ਪੈਸੇ ਦੇਣ ਤੋਂ ਬਾਅਦ ਵੀ ਮਕਾਨ ਨਾ ਮਿਲਣ ਦੇ ਦੋਸ਼

ਮਮਦੋਟ, 30 ਸਤੰਬਰ(ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਕਾਲੂ ਅਰਾਈ ਹਿਠਾੜ (ਧੁੰਆਂ) ਦੇ ਵਾਸੀਆਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੱਕੇ ਮਕਾਨਾਂ ਲਈ ਗਰੀਬ ਪਰਿਵਾਰਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਦੀ ਪ੍ਰਕਿਰਿਆ ਪੂਰੀ ਕਰਨ ਵਾਲੇ ਕਰਮਚਾਰੀਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਿੰਡ ਵਾਸੀਆਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਮਦੋਟ ਨਾਲ ਜੁੜੇ ਕਰਮਚਾਰੀਆਂ ’ਤੇ ਪੈਸੇ ਲੈਣ ਤੋਂ ਬਾਅਦ ਵੀ ਕਥਿਤ ਤੌਰ ’ਤੇ ਘਰਾਂ ਦੀਆਂ ਫਾਈਲਾਂ ਪਾਸ ਨਾ ਕਰਨ ਦਾ ਦੋਸ਼ ਲਾਇਆ ਹੈ।

ਅਜੀਤ ਡੈਸਕ 01-10-2026
ਮਮਦੋਟ, 30 ਸਤੰਬਰ(ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਕਾਲੂ ਅਰਾਈ ਹਿਠਾੜ (ਧੁੰਆਂ) ਦੇ ਵਾਸੀਆਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੱਕੇ ਮਕਾਨਾਂ ਲਈ ਗਰੀਬ ਪਰਿਵਾਰਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਦੀ ਪ੍ਰਕਿਰਿਆ ਪੂਰੀ ਕਰਨ ਵਾਲੇ ਕਰਮਚਾਰੀਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਿੰਡ ਵਾਸੀਆਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਮਦੋਟ ਨਾਲ ਜੁੜੇ ਕਰਮਚਾਰੀਆਂ ’ਤੇ ਪੈਸੇ ਲੈਣ ਤੋਂ ਬਾਅਦ ਵੀ ਕਥਿਤ ਤੌਰ ’ਤੇ ਘਰਾਂ ਦੀਆਂ ਫਾਈਲਾਂ ਪਾਸ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੈਸੇ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲਿਆ। ਪਿੰਡ ਦੇ ਵਸਨੀਕਾਂ ਪ੍ਰਕਾਸ਼ ਕੌਰ, ਸੰਤੋ ਬੀਬੀ, ਕ੍ਰਿਸ਼ਨਾ ਰਾਣੀ, ਬਲਵਿੰਦਰ ਸਿੰਘ, ਸੰਤਾ ਸਿੰਘ ਤੇ ਬੰਤਾ ਸਿੰਘ ਨੇ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਰੋਜ਼ੀ-ਰੋਟੀ ਤੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ। ਕਮਜ਼ੋਰ ਆਰਥਿਕ ਸਥਿਤੀ ਕਾਰਨ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੀ ਸਹਾਇਤਾ ਉਨ੍ਹਾਂ ਲਈ ਪੱਕਾ ਘਰ ਬਣਾਉਣ ਲਈ ਅਹਿਮ ਸਹਾਰਾ ਹੈ ਪਰ ਯੋਗ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਕੋਲ 50 ਤੋਂ 200 ਏਕੜ ਜ਼ਮੀਨ ਹੈ। ਉਨ੍ਹਾਂ ਦੇ ਮਕਾਨ ਪਾਸ ਕਰ ਦਿੱਤੇ ਗਏ ਹਨ। ਪਿੰਡ ਵਾਸੀਆਂ ਅਨੁਸਾਰ ਜਦੋਂ ਉਨ੍ਹਾਂ ਨੇ ਯੋਜਨਾ ਨਾਲ ਸਬੰਧਤ ਇਕ ਮਹਿਲਾ ਕਰਮਚਾਰੀ ਨੂੰ ਘਰ ਨਾ ਮਿਲਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਉਸ ਦਾ ਬਣਦਾ ‘ਹਿੱਸਾ’ ਨਹੀਂ ਪਹੁੰਚਿਆ। ਇਸ ਲਈ ਉਨ੍ਹਾਂ ਦੇ ਘਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਕਥਿਤ ਤੌਰ ’ਤੇ ਰਿਸ਼ਵਤ ਨਾ ਮਿਲਣ ਕਾਰਨ ਉਨ੍ਹਾਂ ਦਾ ਹੱਕ ਮਾਰਿਆ ਗਿਆ ਤੇ ਉਨਾਂ ਦੇ ਮਕਾਨਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।
ਪਿਛਲੀ ਖ਼ਬਰ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਕੀਤੀ ਰੈਲੀ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਰੈਲੀ ’ਚ ਸ਼ਾਮਿਲ ਹੋਣ ਲਈ ਮੁੱਦਕੀ ਤੋਂ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।