02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਾੜ੍ਹੀ ਦੀਆਂ ਫ਼ਸਲਾਂ ਦੇ ਭਾਅ ਵਿਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਜਸਬੀਰ ਸਿੰਘ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫ਼ਸਲਾਂ ਦੇ ਭਾਅ ਵਿਚ ਕੀਤੇ ਗਏ ਮਾਮੂਲੀ ਵਾਧੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜਸਬੀਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਜਸਬੀਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਫ਼ਸਲਾਂ ਦੇ ਭਾਅ ਵਿਚ ਕੀਤਾ ਗਿਆ ਵਾਧਾ ਮੌਜੂਦਾ ਮਹਿੰਗਾਈ ਦੇ ਮੁਕਾਬਲੇ ਬੇਹੱਦ ਨਿਗੂਣਾ ਹੈ।

ਅਜੀਤ ਡੈਸਕ 02-10-2026
ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫ਼ਸਲਾਂ ਦੇ ਭਾਅ ਵਿਚ ਕੀਤੇ ਗਏ ਮਾਮੂਲੀ ਵਾਧੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜਸਬੀਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਜਸਬੀਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਫ਼ਸਲਾਂ ਦੇ ਭਾਅ ਵਿਚ ਕੀਤਾ ਗਿਆ ਵਾਧਾ ਮੌਜੂਦਾ ਮਹਿੰਗਾਈ ਦੇ ਮੁਕਾਬਲੇ ਬੇਹੱਦ ਨਿਗੂਣਾ ਹੈ। ਜੇਕਰ ਇਸ ਵਾਧੇ ਨੂੰ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਇਹ ਲਗਭਗ 25 ਪੈਸੇ ਪ੍ਰਤੀ ਕਿੱਲੋ ਬਣਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਵਸਤੂਆਂ ਮਹਿੰਗੀਆਂ ਦਰਾਂ ’ਤੇ ਖ਼ਰੀਦਣੀਆਂ ਪੈ ਰਹੀਆਂ ਹਨ ਤਾਂ ਫ਼ਸਲਾਂ ਦੇ ਭਾਅ ਵਿਚ ਇੰਨਾ ਮਾਮੂਲੀ ਵਾਧਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਖੰਡ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੇ ਭਾਅ ਵਿਚ ਪਿਛਲੇ ਸਮੇਂ ਦੌਰਾਨ ਕਾਫ਼ੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਖਾਦਾਂ, ਖ਼ਾਸ ਕਰਕੇ ਪੋਟਾਸ਼ ਤੇ ਡੀ.ਏ.ਪੀ, ਦੀਆਂ ਕੀਮਤਾਂ ਤੇ ਉਪਲਬਧਤਾ ਨੂੰ ਲੈ ਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਾਰ ਕਿਸਾਨ ਮਜਬੂਰੀ ਵਿਚ ਖਾਦਾਂ ਮਹਿੰਗੇ ਭਾਅ ’ਤੇ ਖ਼ਰੀਦਣ ਲਈ ਮਜਬੂਰ ਹੁੰਦੇ ਹਨ। ਕਿਸਾਨ ਆਗੂ ਨੇ ਕਿਹਾ ਕਿ ਡੀਜ਼ਲ ਖੇਤੀਬਾੜੀ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਦੀ ਕੀਮਤ ਵਿਚ ਵਾਧੇ ਦਾ ਸਿੱਧਾ ਅਸਰ ਕਿਸਾਨਾਂ ਦੀ ਲਾਗਤ ’ਤੇ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਣਕ ਦਾ ਭਾਅ ਘੱਟੋ-ਘੱਟ 1000 ਰੁਪਏ ਪ੍ਰਤੀ ਕੁਇੰਟਲ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।
ਪਿਛਲੀ ਖ਼ਬਰ ਰਜਿੰਦਰ ਕੁਮਾਰ ਨੇ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਕਣਕ ਦੇ ਭਾਅ ਵਿਚ 25 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਬਰਾਬਰ: ਬੀ.ਕੇ.ਯੂ. ਲੱਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।