02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਵਿਧਾਇਕ ਭੁੱਲਰ ਦੇ ਦਫ਼ਤਰ ਅੱਗੇ ਰੋਸ ਧਰਨਾ

ਫ਼ਿਰੋਜ਼ਪੁਰ,1 ਅਕਤੂਬਰ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

ਵਿਧਾਇਕ ਨੂੰ ਮੰਗ ਪੱਤਰ ਦੇਣ ਸਮੇਂ ਜਥੇਬੰਦੀ ਦੇ ਆਗੂ ਤੇ ਮੈਂਬਰ। ਅਜੀਤ ਤਸਵੀਰਾਂ 02-10-2026
ਫ਼ਿਰੋਜ਼ਪੁਰ,1 ਅਕਤੂਬਰ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ. ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਸ਼ੁਰੂ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਕਰਦੇ ਹੋਏ ਮੁਲਾਜ਼ਮ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਅੱਗੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਉਪਰੰਤ ਮੁਲਾਜ਼ਮ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਖ਼ੁਦ ਮੁਲਾਜ਼ਮਾਂ ਦੇ ਵਿਚਕਾਰ ਪਹੁੰਚੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਮੁਲਾਜ਼ਮ ਆਗੂ ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫ਼ਸਰ ਤੇ ਬਗੀਚਾ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ। ਵਿਧਾਇਕ ਭੁੱਲਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਲਿਆਉਣਗੇ। ਇਸ ਮੌਕੇ ਮੁਲਾਜ਼ਮ ਆਗੂ ਡਾ.ਪ੍ਰੀਤ ਮਖੀਜਾ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸਿਹਤ ਵਿਭਾਗ ਵਿਚ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੀ ਅਗਲੀ ਲੜੀ ਵਜੋਂ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਤੇ ਉਪਰੰਤ ਮੁਲਾਜ਼ਮਾਂ ਵਲੋਂ ਰੋਸ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਐੱਨ.ਐੱਚ.ਐੱਮ. ਮੁਲਾਜ਼ਮ ਡਾ. ਯੁਵਰਾਜ ਸਿੰਘ, ਡਾ.ਅਮਨ, ਸੁਖਦੇਵ ਰਾਜ, ਹਰਬੰਸ ਲਾਲ, ਅਮਰੀਕ ਸਿੰਘ, ਮਨੀਸ਼ਾ, ਬਲਦੇਵ ਸਿੰਘ, ਸਿਮਰਨਜੀਤ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ, ਰਮਨਦੀਪ ਕੌਰ, ਗੌਰਵ, ਨੇਹਾ ਤੇ ਪੈਰਾਮੈਡੀਕਲ ਯੂਨੀਅਨ ਦੇ ਆਗੂ ਰਾਮ ਪ੍ਰਸ਼ਾਦ, ਨਰਿੰਦਰ ਸ਼ਰਮਾ, ਪਰਵੀਰ ਸਿੰਘ, ਸਤਿਨਾਮ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਅਲੀਪੁਰ ਵਿਖੇ ਫਾਲਤੂ ਪਾਣੀ ਦੇ ਨਿਕਾਸ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਉਲਝਿਆ ਮਸਲਾ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇ... ਅਗਲੀ ਖ਼ਬਰ ‎ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਸੰਬੰਧੀ ਆੜ੍ਹਤੀਆ ਐਸੋਸੀਏਸ਼ਨ ਨਾਲ ਕੀਤੀ ਮੀਟਿੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।