04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸੰਗਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੀਆਂ ਸਖੀ ਸਹੇਲੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਤੇ ਹੋਰ ਸਥਾਨਕ ਵਰਕਰਾਂ ਨਾਲ ਮੁਲਾਕਾਤ ਕਰਕੇ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸੰਗਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੀਆਂ ਸਖੀ ਸਹੇਲੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਤੇ ਹੋਰ ਸਥਾਨਕ ਵਰਕਰਾਂ ਨਾਲ ਮੁਲਾਕਾਤ ਕਰਕੇ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮ ੰਦਿਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ’ਚ ਵਿਸ਼ੇਸ਼ ਗਤੀਵਿਧੀ ਕਰਵਾਈ ਅਗਲੀ ਖ਼ਬਰ ਬੇਸਹਾਰਾ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।